ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਵਾਲੇ ਦਿਨ ਮਨਪ੍ਰੀਤ ਬਾਦਲ ਨੂੰ ਆਇਆ ਹਾਰਟ ਅਟੈਕ

ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਵਾਲੇ ਦਿਨ ਮਨਪ੍ਰੀਤ ਬਾਦਲ ਨੂੰ ਆਇਆ ਹਾਰਟ ਅਟੈਕ

ਚੰਡੀਗੜ੍ਹ (ਵੀਓਪੀ ਬਿਊਰੋ): ਜਦ ਇੱਕ ਪਾਸੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮਨਾਈ ਜਾ ਰਹੀ ਸੀ ਤਾਂ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਭਤੀਜੇ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਹ ਬਠਿੰਡਾ ਦੇ ਜਿੰਦਲ ਹਸਪਤਾਲ ਵਿੱਚ ਦਾਖਲ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਬੀਤੀ ਸ਼ਾਮ ਉਸ ਦੀ ਛਾਤੀ ਵਿੱਚ ਹਲਕਾ ਦਰਦ ਹੋਇਆ ਅਤੇ ਬਾਅਦ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਜਾਂਚ ਦੌਰਾਨ ਪਤਾ ਲੱਗਿਆ ਕਿ ਉਸ ਨੂੰ ਦਿਲ ਦਾ ਦੌਰਾ ਪਿਆ ਸੀ। ਇਹ ਵੀ ਖੁਲਾਸਾ ਹੋਇਆ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਡਾਕਟਰਾਂ ਵੱਲੋਂ ਦੋ ਸਟੈਂਟ ਵੀ ਲਗਾਏ ਗਏ ਹਨ।

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਬਰਸੀ ਹੈ। ਇਸ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ ਪਰ ਮਨਪ੍ਰੀਤ ਬਾਦਲ ਨੇ ਇਸ ਵਿੱਚ ਹਿੱਸਾ ਨਹੀਂ ਲਿਆ, ਜਿਸ ਕਾਰਨ ਉਸ ਨੂੰ ਲੈ ਕੇ ਕਾਫੀ ਚਰਚਾਵਾਂ ਚੱਲ ਰਹੀਆਂ ਸਨ।

error: Content is protected !!