‘ਸੌਦਾ ਸਾਧ ਤੇ ਹਨੀਪ੍ਰੀਤ ਦੇ ਇਸ਼ਾਰੇ ਉਤੇ ਕੀਤੀ ਗਈ ਸੀ ਬੇਅਬਦੀ’, ਬਰਗਾੜੀ ਬੇਅਦਬੀ ਮਾਮਲੇ ਵਿਚ ਮੁਲਜ਼ਮ ਪ੍ਰਦੀਪ ਕਲੇਰ ਨੇ ਦਰਜ ਕਰਵਾਇਆ ਬਿਆਨ,

‘ਸੌਦਾ ਸਾਧ ਤੇ ਹਨੀਪ੍ਰੀਤ ਦੇ ਇਸ਼ਾਰੇ ਉਤੇ ਕੀਤੀ ਗਈ ਸੀ ਬੇਅਬਦੀ’, ਬਰਗਾੜੀ ਬੇਅਦਬੀ ਮਾਮਲੇ ਵਿਚ ਮੁਲਜ਼ਮ ਪ੍ਰਦੀਪ ਕਲੇਰ ਨੇ ਦਰਜ ਕਰਵਾਇਆ ਬਿਆਨ


ਵੀਓਪੀ ਬਿਊਰੋ, ਚੰਡੀਗੜ੍ਹ- ਬੇਅਦਬੀ ਮਾਮਲਿਆਂ ਦੇ ਮੁੱਖ ਮੁਲਜ਼ਮ ਪਰਦੀਪ ਕਲੇਰ ਨੇ ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਫਰੀਦਕੋਟ ਜ਼ਿਲ੍ਹੇ ਵਿਚ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿਚੋਂ ਇਕ ਵਜੋਂ ਨਾਮਜ਼ਦ ਕੀਤਾ ਹੈ। SIT ਨੇ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਗ੍ਰਿਫ.ਤਾਰ ਕੀਤਾ ਸੀ। ਉਸ ਵੱਲੋਂ ਦਰਜ ਕਰਵਾਏ ਬਿਆਨਾਂ ਤੋਂ ਬਾਅਦ ਇਸ ਮਾਮਲੇ ਵਿੱਚ ਨਾਮਜ਼ਦ ਡੇਰੇ ਨਾਲ ਹਨੀਪ੍ਰੀਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰਦੀਪ ਕਲੇਰ ਨੇ 26 ਫਰਵਰੀ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ 164 ਬਿਆਨ ਦਿੱਤੇ ਸਨ। ਜਿਸ ‘ਚ ਕਿਹਾ ਗਿਆ ਸੀ ਕਿ ਬੇਅਦਬੀ ਦੀ ਘਟਨਾ ਨੂੰ ਕਥਿਤ ਤੌਰ ‘ਤੇ ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੀ ਹੈ। ਹਾਲਾਂਕਿ ਹਾਲ ਹੀ ‘ਚ ਹਾਈ ਕੋਰਟ ਨੇ ਬਾਬੇ ਦੇ ਕੇਸ ਦੀ ਪ੍ਰਸੀਡਿੰਗ ‘ਤੇ ਰੋਕ ਲਗਾ ਦਿੱਤੀ ਸੀ। ਵਰਨਣਯੋਗ ਹੈ ਕਿ 12 ਅਕਤੂਬਰ 2015 ਨੂੰ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਇਸ ਮਾਮਲੇ ਵਿੱਚ 7 ​​ਜੁਲਾਈ 2020 ਨੂੰ ਐਸਆਈਟੀ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਸੀ।

News18

News18

ਇਸ ਤੋਂ ਇਲਾਵਾ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਪਰੋਕਤ ਤਿੰਨੇ ਮੈਂਬਰ ਉਦੋਂ ਤੋਂ ਭਗੌੜੇ ਸਨ ਪਰ 9 ਫਰਵਰੀ ਨੂੰ ਪ੍ਰਦੀਪ ਕਲੇਰ ਨੂੰ ਐਸਆਈਟੀ ਅਤੇ ਪੰਜਾਬ ਪੁਲਿਸ ਨੇ ਗੁਰੂਗ੍ਰਾਮ ਤੋਂ ਗ੍ਰਿਫ਼.ਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਐਸਆਈਟੀ ਪ੍ਰਦੀਪ ਕਲੇਰ ਦਾ ਰਿਮਾਂਡ ਲੈ ਕੇ ਇਸ ਮਾਮਲੇ ਵਿੱਚ ਲਗਾਤਾਰ ਪੁੱਛਗਿੱਛ ਕਰ ਰਹੀ ਹੈ ਅਤੇ ਇਸੇ ਪੁੱਛਗਿੱਛ ਦੌਰਾਨ ਪ੍ਰਦੀਪ ਕਲੇਰ ਵੱਲੋਂ ਦਰਜ ਕਰਵਾਏ ਬਿਆਨਾਂ ਵਿੱਚ ਉਸ ਨੇ ਕਿਹਾ ਹੈ ਕਿ ਬੇਅਦਬੀ ਕਾਂਡ ਨੂੰ ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਇਸ਼ਾਰੇ ਉਤੇ ਅੰਜਾਮ ਦਿੱਤਾ ਗਿਆ ਸੀ। ਜਿਸ ਕਾਰਨ ਡੇਰਾ ਮੁਖੀ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧ ਸਕਦੀਆਂ ਹਨ। ਇਸ ਮਾਮਲੇ ਵਿੱਚ ਪ੍ਰਦੀਪ ਕਲੇਰ ਵੱਲੋਂ ਦਿੱਤੇ ਬਿਆਨਾਂ ਅਨੁਸਾਰ ਉਹ 1987 ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਡੇਰਾ ਮੁਖੀ ਵੱਲੋਂ ਉਸ ਨੂੰ ਡੇਰੇ ਦੇ ਸਿਆਸੀ ਵਿੰਗ ਦਾ ਕੌਮੀ ਪ੍ਰਧਾਨ ਬਣਾਇਆ ਗਿਆ ਸੀ। ਉਸ ਦਾ ਕੰਮ ਸਿਆਸਤਦਾਨਾਂ ਨੂੰ ਮਿਲਣਾ ਸੀ। ਬਿਆਨਾਂ ਅਨੁਸਾਰ ਮਾਰਚ ਜਾਂ ਅਪ੍ਰੈਲ 2015 ਵਿੱਚ ਉਸ ਨੇ ਕਿਸੇ ਕੰਮ ਲਈ ਦਿੱਲੀ ਜਾਣਾ ਸੀ। ਇਸ ਦੌਰਾਨ ਬਾਬਾ ਨੇ ਉਸ ਨੂੰ ਬੁਲਾਇਆ। ਜਿੱਥੇ ਰਾਮ ਰਹੀਮ, ਹਨੀਪ੍ਰੀਤ, ਰਾਕੇਸ਼ ਕੁਮਾਰ ਉਰਫ ਰਾਕੇਸ਼ ਦਿੜਬਾ, ਸੰਦੀਪ ਬਰੇਟਾ, ਹਰਸ਼ ਧੂਰੀ, ਮਹਿੰਦਰਪਾਲ ਬਿੱਟੂ ਕੋਟਕਪੂਰਾ, ਗੁਲਾਬ ਉਰਫ ਗੁਲਾਬੂ, ਗੁਰਲੀਨ ਉਰਫ ਰਾਕੇਸ਼ ਕੁਮਾਰ ਮੌਜੂਦ ਸਨ।

ਇਸ ਸਬੰਧੀ ਗੱਲਬਾਤ ਕਰਦਿਆਂ ਡੇਰਾ ਪ੍ਰੇਮੀਆਂ ਦੇ ਕੇਸਾਂ ਦੀ ਪੈਰਵੀ ਕਰ ਰਹੇ ਵਕੀਲ ਕੇਵਲ

ਬਰਾੜ ਨੇ ਇਸ ਨੂੰ ਸਿਆਸੀ ਚਾਲ ਕਰਾਰ ਦਿੰਦਿਆਂ ਕਿਹਾ ਕਿ ਐਸ.ਆਈ.ਟੀ ਸਿਆਸੀ ਦਬਾਅ ਕਾਰਨ ਝੂਠੀਆਂ ਕਹਾਣੀਆਂ ਘੜ ਰਹੀ ਹੈ। ਇਸ ਤੋਂ ਇਲਾਵਾ ਮਹਿੰਦਰਪਾਲ ਬਿੱਟੂ ਨੇ ਡਾਇਰੀ ਨੋਟ ਲਿਖਵਾਈ ਸੀ। ਜਿਸ ਦੇ ਆਧਾਰ ‘ਤੇ ਹਾਈਕੋਰਟ ਨੇ SIT ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਬਚਣ ਲਈ ਉਨ੍ਹਾਂ ਵੱਲੋਂ ਇਹ ਕਹਾਣੀ ਘੜੀ ਜਾ ਰਹੀ ਹੈ।

error: Content is protected !!