ਤਰਨਤਾਰਨ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਮਾਪਿਆਂ ਦੇ ਜਵਾਨ ਪੁੱਤ ਦਾ ਕਰ’ਤਾ ਕ.ਤ.ਲ

ਤਰਨਤਾਰਨ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਮਾਪਿਆਂ ਦੇ ਜਵਾਨ ਪੁੱਤ ਦਾ ਕਰ’ਤਾ ਕ.ਤ.ਲ

ਤਰਨਤਾਰਨ (ਵੀਓਪੀ ਬਿਊਰੋ) ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਲੈ ਕੇ ਰਸਤੇ ਵਿੱਚ ਤੁਰੇ ਜਾਂਦੇ ਨੌਜਵਾਨ ਨੂੰ ਆਪਣੇ ਘਰ ਖਿੱਚ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਇਸ ਦੌਰਾਨ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਿਆਲ ਸਿੰਘ ਪੁੱਤਰ ਹਜ਼ਾਰਾਂ ਸਿੰਘ, ਜਿਸ ਦਾ ਕੀ ਉਹਨਾਂ ਦੇ ਗਵਾਂਢ ਵਿੱਚ ਰਹਿੰਦੇ ਗੁਰਦਾਸ ਸਿੰਘ ਨਾਲ ਪੁਰਾਣੀ ਰੰਜਿਸ਼ ਸੀ। ਇਸ ਕਾਰਨ ਗੁਰਦਾਸ ਅਤੇ ਗੁਰਦਿਆਲ ਸਿੰਘ ਦਾ ਕੁਝ ਮਹੀਨੇ ਪਹਿਲਾਂ ਝਗੜਾ ਹੋਇਆ ਸੀ, ਜਿਸ ਦਾ ਪਿੰਡ ਦੇ ਹੀ ਮੋਤਬਾਰਾ ਵੱਲੋਂ ਰਾਜੀਨਾਮਾ ਕਰਵਾ ਦਿੱਤਾ ਗਿਆ ਸੀ ਪਰ ਗੁਰਦਾਸ ਸਿੰਘ ਗੁਰਦਿਆਲ ਸਿੰਘ ਨੂੰ ਹਰ ਰੋਜ਼ ਇੱਕ ਦੂਜੇ ਨੂੰ ਵੇਖਣ ਦੇ ਸਨੇਹੇ ਭੇਜਦਾ ਸੀ।

ਬੀਤੀ ਦੇਰ ਰਾਤ ਗੁਰਦਿਆਲ ਸਿੰਘ ਆਪਣੇ ਸਾਥੀਆਂ ਸਮੇਤ ਗੁਰਦਾਸ ਸਿੰਘ ਦੇ ਘਰ ਜਾ ਕੇ ਲੜਾਈ ਝਗੜਾ ਕਰਨ ਲੱਗ ਪਿਆ ਅਤੇ ਇਸ ਦੌਰਾਨ ਹੋਏ ਝਗੜੇ ਵਿੱਚ ਗੁਰਦਿਆਲ ਸਿੰਘ ਦੇ ਸਿਰ ਵਿੱਚ ਤੇਜ਼ਧਾਰ ਹਥਿਆਰ ਦੀ ਸੱਟ ਲੱਗ ਗਈ, ਜਿਸ ਕਾਰਨ ਗੁਰਦਿਆਲ ਸਿੰਘ ਦੀ ਮੌਤ ਹੋ ਗਈ।

ਉਧਰ ਮੌਕੇ ‘ਤੇ ਪਹੁੰਚੇ ਪੁਲਿਸ ਚੌਂਕੀ ਸਭਰਾਣ ਦੇ ਇੰਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਪਰਿਵਾਰ ਦੇ ਮੈਂਬਰ ਬਿਆਨ ਦੇਣਗੇ ਉਸ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

error: Content is protected !!