ਬਾਪੂ ਕਾਂਗਰਸ ਵੱਲੋਂ ਮੁੱਖ ਮੰਤਰੀ ਰਿਹਾ, ਖੁਦ ਵੀ ਕਾਂਗਰਸ ਵੱਲੋਂ 15 ਸਾਲ MP ਰਿਹਾ, ਅੱਜ ਲੋੜ ਸੀ ਤਾਂ ਪਾਰਟੀ ਨੂੰ ਦਿਖਾਇਆ ਠੇਂਗਾ

ਬਾਪੂ ਕਾਂਗਰਸ ਵੱਲੋਂ ਮੁੱਖ ਮੰਤਰੀ ਰਿਹਾ, ਖੁਦ ਵੀ ਕਾਂਗਰਸ ਵੱਲੋਂ 15 ਸਾਲ MP ਰਿਹਾ, ਅੱਜ ਲੋੜ ਸੀ ਤਾਂ ਪਾਰਟੀ ਨੂੰ ਦਿਖਾਇਆ ਠੇਂਗਾ

ਲੁਧਿਆਣਾ (ਵੀਓਪੀ ਬਿਊਰੋ) ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਰਵਨੀਤ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ। ਉਹ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਸਨ।

ਜਿਸ ਸ਼ਖਸ ਨੂੰ ਕਿਸੇ ਪਾਰਟੀ ਨੇ ਹੀ ਬਣਾਇਆ ਹੋਵੇ ਤੇ ਉਹ ਹੀ ਧੋਖਾ ਦੇ ਕੇ ਜਾਵੇ ਤਾਂ ਲੋਕ ਕਿਦਾਂ ਵਿਸ਼ਵਾਸ ਕਰਨਗੇ। ਜਿਸ ਦੇ ਪਿਤਾ ਨੂੰ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਹੋਵੇ ਤੇ ਖੁਦ ਨੂੰ ਵੀ 15 ਸਾਲ MP ਅਹੁਦੇ ‘ਤੇ ਰੱਖਿਆ ਹੋਵੇ, ਜਦ ਉਹ ਹੀ ਪਾਰਟੀ ਨੂੰ ਛੱਡ ਕੇ ਚਲਾ ਜਾਵੇ ਤਾਂ ਫਿਰ ਲੋਕ ਕਿਵੇਂ ਵਿਸ਼ਵਾਸ ਕਰਨਗੇ।

ਰਵਨੀਤ ਸਿੰਘ ਬਿੱਟੂ ਨੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ। ਹਾਲ ਹੀ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਉਨ੍ਹਾਂ ਨੇ ਕਾਂਗਰਸ ਤੋਂ ਵੱਖਰਾ ਰੁਖ ਅਪਣਾਉਂਦੇ ਹੋਏ ਦਿੱਲੀ ਦੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਿਆ ਸੀ।

ਭਾਜਪਾ ‘ਚ ਸ਼ਾਮਲ ਹੋਣ ਦੇ ਕਾਰਨਾਂ ਬਾਰੇ ਦੱਸਦੇ ਹੋਏ ਰਵਨੀਤ ਸਿੰਘ ਨੇ ਕਿਹਾ, ”ਪਿਛਲੇ 10 ਸਾਲਾਂ ‘ਚ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਮੇਰਾ ਡੂੰਘਾ ਰਿਸ਼ਤਾ ਰਿਹਾ ਹੈ। ਮੈਂ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਜੀ, ਜੇਪੀ ਨੱਡਾ ਸਾਹਿਬ ਜੀ ਦਾ ਧੰਨਵਾਦ ਕਰਦਾ ਹਾਂ।

ਮੈਂ ਸਿਰਫ ਇੱਕ ਗੱਲ ਕਹਾਂਗਾ ਕਿ ਮੈਂ ਇੱਕ ਸ਼ਹੀਦ ਪਰਿਵਾਰ ਵਿੱਚੋਂ ਹਾਂ। ਮੇਰੇ ਦਾਦਾ ਬੇਅੰਤ ਸਿੰਘ ਮੁੱਖ ਮੰਤਰੀ ਸਨ। ਪੰਜਾਬ ਨੇ ਹਨੇਰੇ ਦਾ ਸਮਾਂ ਦੇਖਿਆ ਹੈ ਅਤੇ ਇਹ ਵੀ ਦੇਖਿਆ ਹੈ ਕਿ ਇਸ ਨੂੰ ਕਿਵੇਂ ਠੀਕ ਕਰਨਾ ਹੈ। ਪੀਐਮ ਮੋਦੀ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਬਾਕੀ ਰਾਜ ਕਿੱਧਰ ਨੂੰ ਜਾਣ ਪਰ ਪੰਜਾਬ ਵਿੱਚ ਇੱਕ ਪਾੜਾ ਰਹਿ ਗਿਆ ਹੈ ਜਿੱਥੇ ਇੱਕ ਪੁਲ ਬਣਾਉਣ ਦੀ ਲੋੜ ਹੈ।

error: Content is protected !!