ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਤਿਹਾੜ ਜੇਲ੍ਹ, ਕੇਜਰੀਵਾਲ ਦਾ ਪੁੱਛਣਗੇ ਹਾਲ-ਚਾਲ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਤਿਹਾੜ ਜੇਲ੍ਹ, ਕੇਜਰੀਵਾਲ ਦਾ ਪੁੱਛਣਗੇ ਹਾਲ-ਚਾਲ


ਨਵੀਂ ਦਿੱਲੀ (ਵੀਓਪੀ ਬਿਊਰੋ) ਕਥਿਤ ਸ਼ਰਾਬ ਘੁਟਾਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਇਸ ਦੌਰਾਨ ਹੀ ਖਬਰ ਸਾਹਮਣੇ ਆਈ ਹੈ ਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਆਮ ਵਿਅਕਤੀ ਵਾਂਗ ਹੀ ਮਿਲ ਸਕਦੇ ਹਨ। ਇੱਕ ਦਿਨ ਪਹਿਲਾਂ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਮੰਗੀ ਸੀ।

ਇਹ ‘ਮੁਲਾਕਤ ਜੰਗਲਾ’ ਇਕ ਲੋਹੇ ਦਾ ਜਾਲ ਹੈ ਜੋ ਜੇਲ੍ਹ ਦੇ ਅੰਦਰ ਇਕ ਕਮਰੇ ਵਿਚ ਕੈਦੀ ਨੂੰ ਮੁਲਾਕਾਤੀਆਂ ਤੋਂ ਵੱਖ ਕਰਦਾ ਹੈ। ਮੁਲਾਕਾਤੀ ਅਤੇ ਕੈਦੀ ਜਾਲੀ ਦੇ ਉਲਟ ਪਾਸੇ ਬੈਠ ਸਕਦੇ ਹਨ ਅਤੇ ਇੱਕ ਦੂਜੇ ਨਾਲ ਗੱਲ ਕਰ ਸਕਦੇ ਹਨ।

error: Content is protected !!