Breaking : ਫਰੀਦਕੋਟ ‘ਚ ਛੋਟਾ ਹਾਥੀ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ ‘ਚ 5 ਦੀ ਮੌ.ਤ, 8 ਜਣੇ ਗੰਭੀਰ ਜ਼ਖਮੀ

ਫਰੀਦਕੋਟ (ਵੀਓਪੀ ਬਿਊਰੋ) ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ 2 ਵਜੇ ਛੋਟਾ ਹਾਥੀ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।

ਇਸ ਦੌਰਾਨ ਜ਼ਖਮੀਆਂ ਨੂੰ ਕੋਟਕਪੂਰਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਅਤੇ ਜਿਆਦਾ ਗੰਭੀਰ ਨੂੰ ਫਰੀਦਕੋਟ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਹ ਸਾਰੇ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ।

ਇਹ ਸਾਰੇ ਲੋਕ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਏਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ ਤਾਂ ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

