Skip to content
Saturday, November 16, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
April
7
ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌ.ਤ, 10 ਸਾਲ ਬਾਅਦ ਹੋਣ ਜਾ ਰਿਹਾ ਸੀ ਪੱਕਾ
Accident
jalandhar
Latest News
National
Punjab
ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌ.ਤ, 10 ਸਾਲ ਬਾਅਦ ਹੋਣ ਜਾ ਰਿਹਾ ਸੀ ਪੱਕਾ
April 7, 2024
Voice of Punjab
ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌ.ਤ, 10 ਸਾਲ ਬਾਅਦ ਹੋਣ ਜਾ ਰਿਹਾ ਸੀ ਪੱਕਾ
ਵੀਓਪੀ ਬਿਊਰੋ – ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲਡੋਂ ਦੇ ਰਹਿਣ ਵਾਲੇ ਅਤੇ ਇਸ ਸਮੇਂ ਵਿਦਿਆਰਥੀ ਵੀਜ਼ੇ ‘ਤੇ ਨਿਊਜ਼ੀਲੈਂਡ ਰਹਿ ਰਹੇ ਨੌਜਵਾਨ ਦੀ ਸੰਖੇਪ ਬਿਮਾਰੀ ਤੋਂ ਬਾਅਦ ਮੌਤ ਹੋ ਗਈ। ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।
ਇਸ ਸਬੰਧੀ ਮ੍ਰਿਤਕ ਮਨਦੀਪ ਸਿੰਘ ਦੇ ਪਿਤਾ ਰਜਿੰਦਰ ਸਿੰਘ ਨੇ ਭਰੇ ਮਨ ਨਾਲ ਪਿੰਡ ਵਾਸੀਆਂ ਨੂੰ ਦੱਸਿਆ ਕਿ ਉਸ ਦਾ ਲੜਕਾ 2013 ਵਿੱਚ ਬਤੌਰ ਵਿਦਿਆਰਥੀ ਨਿਊਜ਼ੀਲੈਂਡ ਗਿਆ ਸੀ, ਜਿੱਥੇ ਉਸ ਨੇ ਸਖ਼ਤ ਮਿਹਨਤ ਕਰਕੇ ਪੜ੍ਹਾਈ ਕੀਤੀ ਅਤੇ ਦਸ ਸਾਲ ਬਾਅਦ ਉਹ ਪਹਿਲਾਂ ਹੀ ਨਿਊਜ਼ੀਲੈਂਡ ਦਾ ਸਥਾਈ ਨਾਗਰਿਕ ਬਣਨ ਲਈ ਦਸਤਾਵੇਜ਼ ਹਾਸਲ ਕੀਤੇ ਸਨ।
ਉਸ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਮਨਦੀਪ ਸਿੰਘ ਦੇ ਘਰ ਵਿੱਚ ਤਿਲਕਣ ਕਾਰਨ ਸਿਰ ਵਿੱਚ ਸੱਟ ਲੱਗ ਗਈ ਅਤੇ ਉਸ ਦੀ ਸਿਹਤ ਵਿਗੜਨ ਲੱਗੀ, ਜਿਸ ਕਾਰਨ ਉਸ ਨੂੰ ਨਿਊਜ਼ੀਲੈਂਡ ਦੇ ਵੈਲਿੰਗਟਨ ਦੇ ਖੇਤਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਉੱਥੇ ਮੌਜੂਦ ਡਾਕਟਰਾਂ ਨੇ ਦੱਸਿਆ ਕਿ ਸੱਟ ਲੱਗਣ ਕਾਰਨ ਮਨਦੀਪ ਸਿੰਘ ਦੇ ਸਿਰ ਵਿੱਚ ਖੂਨ ਦਾ ਥੱਕਾ ਬਣ ਗਿਆ ਸੀ ਅਤੇ ਉਹ ਇਸ ਬਿਮਾਰੀ ਦਾ ਇਲਾਜ ਕਰਵਾ ਰਿਹਾ ਸੀ। ਪਰ ਮਨਦੀਪ ਸਿੰਘ ਦੀ 4 ਅਪ੍ਰੈਲ ਨੂੰ ਮੌਤ ਹੋ ਗਈ।
ਇਸ ਮੌਕੇ ਪਿੰਡ ਦੇ ਸਰਪੰਚ ਹਰਮੇਸ਼ ਸਿੰਘ ਨੇ ਦੱਸਿਆ ਕਿ ਇਲਾਜ ਦੌਰਾਨ ਮਨਦੀਪ ਸਿੰਘ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਨਦੀਪ ਸਿੰਘ ਦੀ ਲਾਸ਼ ਨੂੰ ਪਿੰਡ ਲਿਆਉਣ ਲਈ ਮਦਦ ਕੀਤੀ ਜਾਵੇ।
Post navigation
ਰਿੰਕੂ ਨੇ ਸਾਨੂੰ ਧੋਖਾ ਦਿੱਤਾ, ਹੁਣ ਜੋ ਮਰਜ਼ੀ ਹੋਵੇ ਅਸੀ ਜਲੰਧਰ ਸੀਟ ਕਿਸੇ ਵੀ ਹਾਲ ‘ਚ ਜਿੱਤਣੀ ਆ : CM ਭਗਵੰਤ ਮਾਨ
ਕਾਂਗਰਸ ਵੱਲੋਂ ਵੋਟਾਂ ਮੰਗਣ ਲਈ ਬਣਾਇਆ ਸਟਾਰ ਪ੍ਰਚਾਰਕ ਪਾਰਟੀ ਛੱਡ ਹੋ ਗਿਆ ਭਾਜਪਾ ‘ਚ ਸ਼ਾਮਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us