ਅਤੇ ਹੁਣ ਬੱਚੇ ਦੇ ਪਰਿਵਾਰ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਇੱਕ ਟਰੈਕਟਰ ਵੀ ਭੇਂਟ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਵਿਦੇਸ਼ ਵਿੱਚ ਰਹਿਣ ਵਾਲਾ ਪਰਿਵਾਰ ਜੋ ਕਿ ਕਈ ਮਹੀਨਿਆਂ ਤੋਂ ਪੰਜਾਬ ਵਿੱਚ ਰਹਿ ਰਿਹਾ ਸੀ
ਰਾਜਵੀਰ ਸਿੰਘ ਨਾਮਕ ਬੱਚਾ ਜਿਸ ਦੀ ਕਿ ਆਵਾਜ਼ ਨਹੀਂ ਸੀ ਆਉਂਦੀ ਅਤੇ ਉਹ ਹਰ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚ ਕੇ ਅਰਦਾਸ ਕਰਦੇ ਸਨ ਕਿ ਉਹਨਾਂ ਦੇ ਬੱਚੇ ਰਾਜਵੀਰ ਦੀ ਆਵਾਜ਼ ਵਾਪਸ ਆ ਜਾਵੇ ਅਤੇ ਹੁਣ ਰਾਜਵੀਰ ਸਿੰਘ ਦੀ ਆਵਾਜ਼ ਵਾਪਸ ਆ ਗਈ ਹੈ ਅਤੇ ਪਰਿਵਾਰ ਵਿੱਚ ਖੁਸ਼ੀ ਦਾ ਟਿਕਾਣਾ ਨਹੀਂ ਹੈ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਇੱਕ ਟਰੈਕਟਰ ਵੀ ਭੇਂਟ ਕੀਤਾ ਗਿਆ ਹੈ।
ਜਿਸ ਦੀਆਂ ਚਾਬੀਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਨੜੇਗਾ ਨੂੰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪਰਿਵਾਰ ਨੇ ਕਿਹਾ ਕਿ ਅਸੀਂ ਬਹੁਤ ਹੀ ਕਰਮਾਂ ਵਾਲੇ ਹਾਂ ਕਿ ਸਾਡੀ ਅਰਦਾਸ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਨੇ ਸੁਣੀ ਹੈ