
ਦੱਸਣਯੋਗ ਹੈ ਕਿ ਕਰੀਬ ਤਿੰਨ ਸਾਲ ਪਹਿਲਾਂ ਪ੍ਰਕਾਸ਼ ਸਿੰਘ ਖ਼ਿਲਾਫ਼ ਗੁਰਦਾਸਪੁਰ ਦੇ ਧਾਰੀਵਾਲ ਥਾਣੇ ਵਿੱਚ ਹੈਰੋਇਨ ਦਾ ਕੇਸ ਦਰਜ ਹੋਇਆ ਸੀ ਅਤੇ ਮਈ 2021 ਵਿੱਚ ਦਰਜ ਹੋਏ ਇਸ ਮਾਮਲੇ ਵਿੱਚ ਵੀ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਵੇਲੇ ਵੀ ਇਹਨਾਂ ਨਾਲ ਇੱਕ ਔਰਤ ਸ਼ਾਮਿਲ ਸੀ। ਉਨ੍ਹਾਂ ਨੌਜਵਾਨਾਂ ਪਾਸੋਂ ਉਸ ਵੇਲੇ 12 ਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਵੀ ਕੀਤੀ ਗਈ ਸੀ ਜਿਸ ਤੋਂ ਬਾਅਦ ਸ਼ਿਮਲਾ ‘ਚ ਹੈਰੋਇਨ ਸਮੇਤ ਗ੍ਰਿਫ਼ਤਾਰ ਹੋਣ ਤੋਂ ਬਾਅਦ ਪਰਕਾਸ਼ ਸਿੰਘ ਦਾ ਨਾਂ ਫਿਰ ਸੁਰਖ਼ੀਆਂ ‘ਚ ਆ ਗਿਆ ਹੈ।