ਅੱਜ ਦੇ ਸਮੇਂ ‘ਚ ਜਿੱਥੇ ਬੱਚੇ ਆਪਣੇ ਮਾਤਾ-ਪਿਤਾ ਦੀ ਇੱਜ਼ਤ ਨਹੀਂ ਕਰਦੇ, ਅਜਿਹਾ ਨਜ਼ਾਰਾ ਦੇਖ ਕੇ ਹਰ ਕਿਸੇ ਦੀਆਂ ਅੱਖਾਂ ‘ਚ ਹੰਝੂ ਆ ਸਕਦੇ ਹਨ।ਇਹ ਵੀਡੀਓ ਮਾਈਕ੍ਰੋ ਬਲੌਗਿੰਗ ਪਲੇਟਫਾਰਮ X (ਪਹਿਲਾਂ ਟਵਿੱਟਰ) ‘ਤੇ @mpanktiya ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਜ਼ਿੰਦਗੀ ਭਰ ਇਸ ਤਰ੍ਹਾਂ ਮਾਤਾ-ਪਿਤਾ ਦਾ ਸਹਾਰਾ ਬਣਨਾ।’
ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 2 ਲੱਖ 22 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਦਿਲੋਂ ਮਾਣ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਬਹੁਤ ਵਧੀਆ ਲਿਟਿਲ ਮੈਨ।