ਜੇ ਕੋਰੋਨਾ ਵੇਲੇ ਦੇ ਆਂਕੜਿਆਂ ਉੱਤੇ ਨਜ਼ਰ ਮਾਰੀ ਜਾਵੇ ਤਾਂ 18 ਲੱਖ ਪ੍ਰਵਾਸੀ ਮਜ਼ਦੂਰਾਂ ਨੇ ਪੰਜਾਬ ਸਰਕਾਰ ਕੋਲ ਘਰ ਵਾਪਸੀ ਲਈ ਰਜਿਸਟ੍ਰੇਸ਼ਨ ਕਰਵਾਇਆ ਸੀ ਜਿਸ ਵਿੱਚੋਂ 10 ਲੱਖ ਮਜ਼ਦੂਰ ਉੱਤਰ ਪ੍ਰਦੇਸ਼ ਤੇ 6 ਲੱਖ ਮਜ਼ਦੂਰ ਬਿਹਾਰ ਤੇ ਬਾਕੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਸਨ।
ਇਸ ਤੋਂ ਇਲਾਵਾ ਫਗਵਾੜਾ, ਹੁਸ਼ਿਆਰਪੁਰ, ਬਠਿੰਡਾ, ਜਲੰਧਰ, ਅੰਮ੍ਰਿਤਸਰ, ਲੁਧਿਆਣਾ ਤੇ ਫ਼ਤਿਹਗੜ੍ਹ ਸਾਹਿਬ ਦੇ ਇਲਾਕਿਆਂ ਵਿੱਚ ਵੀ ਗਿਣਤੀ ਜ਼ਿਆਦਾ ਹੈ। 2017 ਵਿੱਚ ਲੁਧਿਆਣਾ ਜ਼ਿਲ੍ਹੇ ਦੀਆਂ 5 ਵਿਧਾਨ ਸਭਾ ਸੀਟਾਂ ਅਜਿਹੀਆਂ ਸਨ ਜਿੱਥੇ ਪ੍ਰਵਾਸੀ ਵੋਟਰਾਂ ਦਾ ਦਬਦਬਾ ਹੈ।