ਪੰਜਾਬ ਨੂੰ ਲੁੱਟਣ ਵਾਲਾ ਬਾਦਲ ਪਰਿਵਾਰ ਲੈ ਰਿਹਾ ਧਰਮ ਦਾ ਸਹਾਰਾ, ਬੇਅਦਬੀਆਂ ਵੀ ਇਨ੍ਹਾਂ ਨੇ ਹੀ ਕਰਵਾਈਆਂ: CM ਮਾਨ

ਪੰਜਾਬ ਨੂੰ ਲੁੱਟਣ ਵਾਲਾ ਬਾਦਲ ਪਰਿਵਾਰ ਲੈ ਰਿਹਾ ਧਰਮ ਦਾ ਸਹਾਰਾ, ਬੇਅਦਬੀਆਂ ਵੀ ਇਨ੍ਹਾਂ ਨੇ ਹੀ ਕਰਵਾਈਆਂ: CM ਮਾਨ

ਫਰੀਦਕੋਟ (ਵੀਓਪੀ ਬਿਊਰੋ) ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਫਿਰਨਨਿਸ਼ਾਨਾ ਸਾਧਿਆ ਹੈ। CM ਮਾਨ ਨੇ ਬਾਦਲ ‘ਤੇ ਧਰਮ ਦੀ ਵਰਤੋਂ ਸਵਾਰਥੀ ਹਿੱਤਾਂ ਲਈ ਕਰਨ ਦਾ ਦੋਸ਼ ਲਾਇਆ। ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸ਼ਨੀਵਾਰ ਨੂੰ ਮੋਗਾ ਦੇ ਬਾਘਾਪੁਰਾਣਾ ‘ਚ ਫਰੀਦਕੋਟ ਸੀਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ‘ਚ ਰੈਲੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ।

ਭਗਵੰਤ ਮਾਨ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਲੋਕਾਂ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ ‘ਚ ਉਨ੍ਹਾਂ ਨੂੰ ਸਬਕ ਸਿਖਾਉਣ। ਮਾਨ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਮੁਫ਼ਾਦਾਂ ਲਈ ਧਰਮ ਦੀ ਵਰਤੋਂ ਕੀਤੀ ਹੈ ਅਤੇ ਜਦੋਂ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਤਾਂ ਇਸ ਨੂੰ ਢਾਲ ਵਜੋਂ ਵਰਤਿਆ ਹੈ। ਬਾਦਲਾਂ ‘ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ, “ਬਾਦਲ ਪਰਿਵਾਰ ਨੇ ਹਮੇਸ਼ਾ ਧਰਮ ਦੀ ਵਰਤੋਂ ਕੀਤੀ ਹੈ। ਜਦੋਂ ਉਹ ਮੁਸੀਬਤ ‘ਚ ਹੁੰਦੇ ਹਨ, ਚੋਣਾਂ ਹਾਰਦੇ ਹਨ ਤਾਂ ਧਰਮ ਦੀ ਵਰਤੋਂ ਕਰਦੇ ਹਨ।” ਬੇਅਦਬੀ ਦੇ ਮੁੱਦੇ ‘ਤੇ ਅਕਾਲੀਆਂ ਦੀ ਆਲੋਚਨਾ ਕਰਦਿਆਂ ਮਾਨ ਨੇ ਲੋਕਾਂ ਨੂੰ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਕਿਹਾ ਅਤੇ ਦੋਸ਼ ਲਾਇਆ ਕਿ ਉਹ ਆਪਣੇ ਆਪ ਨੂੰ ਦੇਵਤਾ ਸਮਝਣ ਲੱਗ ਪਏ ਹਨ।

‘ਪੰਜਾਬ ਬਚਾਓ ਯਾਤਰਾ’ ਕੱਢਣ ਲਈ ਅਕਾਲੀ ਦਲ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ‘ਪਰਿਵਾਰ ਬਚਾਓ ਯਾਤਰਾ’ ਕਰਾਰ ਦਿੱਤਾ ਅਤੇ ਕਿਹਾ ਕਿ ਉਹ ਸੱਤਾ ‘ਚ ਰਹਿੰਦਿਆਂ ਸਰਕਾਰੀ ਖ਼ਜ਼ਾਨੇ ਦੀ ‘ਲੁੱਟ’ ਕਰਦੇ ਰਹੇ ਹਨ। ਮਾਨ ਨੇ ਸੂਬਾ ਇਕਾਈ ਦੇ ਅੰਦਰਲੇ ‘ਅੰਦਰੂਨੀ ਕਲੇਸ਼’ ਲਈ ਵੀ ਕਾਂਗਰਸ ਦੀ ਆਲੋਚਨਾ ਕੀਤੀ।

ਆਪਣੇ ਸਿਆਸੀ ਵਿਰੋਧੀਆਂ ‘ਤੇ ਚੁਟਕੀ ਲੈਂਦਿਆਂ, ਮਾਨ ਨੇ ਕਿਹਾ ਕਿ “ਵੰਸ਼ਵਾਦੀ ਆਗੂ” ਇਸ ਲਈ ਨਾਖੁਸ਼ ਸਨ ਕਿਉਂਕਿ ਆਮ ਪਰਿਵਾਰਾਂ ਦੇ ਪੁੱਤਰ ਅਤੇ ਧੀਆਂ ਵਿਧਾਨ ਸਭਾ ਵਿੱਚ ਪਹੁੰਚ ਗਏ ਸਨ। ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ‘ਚ ਰੋਡ ਸ਼ੋਅ ਦੌਰਾਨ ‘ਆਪ’ ਆਗੂ ਨੇ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ ਦੇ ਮੁਖੀ ਮੈਦਾਨ ਛੱਡ ਕੇ ਭੱਜ ਗਏ ਕਿਉਂਕਿ ਉਨ੍ਹਾਂ ਨੂੰ ਸੀਟ ਖੁੱਸਣ ਦਾ ਡਰ ਸੀ। ਇਸ ਵੇਲੇ ਫਿਰੋਜ਼ਪੁਰ ਸੀਟ ਦੀ ਨੁਮਾਇੰਦਗੀ ਕਰ ਰਹੇ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਇਸ ਵਾਰ ਚੋਣ ਨਹੀਂ ਲੜਨਗੇ।

error: Content is protected !!