ਰੁੱਸੀ ਪਤਨੀ ਨੂੰ ਮਨਾਉਂਣ ਗਿਆ ਪਤੀ ਬਾਹਰ ਖੜ੍ਹਾ ਕਰਦਾ ਰਿਹਾ ਮਿੰਨਤਾ, ਦਰਵਾਜਾ ਨਹੀਂ ਖੋਲ੍ਹਿਆ ਕੁੱਤਿਆਂ ਨੇ ਨੋਚ-ਨੋਚ ਖਾ+ਧਾ

ਸੁਣਿਆ ਹੋਣਾ ਕਿ ਪਤੀ ਪਤਨੀ ਵਿਚ ਪਿਆਰ ਹੁੰਦਾ ਤਾਂਹੀ ਝਗੜਾ ਹੁੰਦਾ ਹੈ ਪਰ ਇੱਕ ਪਤੀ ਲਈ ਪਤਨੀ ਦਾ ਝਗੜਾ ਇਸ ਕਦਰ ਜਾਨਲਵੇਾ ਹੋ ਗਿਆ ਕਿ ਪਤੀ ਦੀ ਦਰਦਨਾਕ ਤਰੀਕੇ ਨਾਲ ਮੌਤ ਹੋ ਗਈਜਗਰਾਓਂ ‘ਚ ਘਰੇਲੂ ਝਗੜੇ ਕਾਰਨ ਪੇਕੇ ਘਰ ਗਈ ਆਪਣੀ ਪਤਨੀ ਨੂੰ ਮਨਾਉਣ ਆਏ ਵਿਅਕਤੀ ਨੇ ਸ਼ਰਾਬ ਦੇ ਨਸ਼ੇ ‘ਚ ਕੁੱਤਿਆਂ ਨੇ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਲਸੀਆਂ ਭਾਈਕਾ ਵਜੋਂ ਹੋਈ ਹੈ। ਘਟਨਾ ਐਤਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਪਰ ਪਰਿਵਾਰ ਨੂੰ ਸੋਮਵਾਰ ਸਵੇਰੇ ਇਸ ਦਾ ਪਤਾ ਲੱਗਾ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਦੁਪਹਿਰ ਬਾਅਦ ਸਰਕਾਰੀ ਹਸਪਤਾਲ ‘ਚ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

ਮ੍ਰਿਤਕ ਦੀ ਮਾਤਾ ਸਵਰਨ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਹਰਦੀਪ ਮਜ਼ਦੂਰੀ ਆਦਿ ਦਾ ਕੰਮ ਕਰਦਾ ਹੈ। ਪਰ ਉਹ ਸ਼ਰਾਬ ਪੀਣ ਦਾ ਆਦੀ ਹੋਣ ਕਾਰਨ ਉਸ ਦਾ ਆਪਣੀ ਪਤਨੀ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ। ਪਤੀ ਨਾਲ ਲੜਾਈ ਝਗੜੇ ਕਾਰਨ ਉਸ ਦੀ ਪਤਨੀ ਆਪਣੇ ਸਹੁਰੇ ਪਿੰਡ ਰਾਮਗੜ੍ਹ ਚਲੀ ਗਈ ਸੀ।ਮ੍ਰਿਤਕ ਦੀ ਮਾਤਾ ਸਵਰਨ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਆਪਣੀ ਪਤਨੀ ਨੂੰ ਮਨਾਉਣ ਲਈ ਪਿੰਡ ਰਾਮਗੜ੍ਹ ਗਿਆ ਸੀ। ਪਰ ਉਸ ਦੇ ਸਹੁਰਿਆਂ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਅਤੇ ਪਤਨੀ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਉਸ ਨੇ ਰਸਤੇ ਵਿਚ ਸ਼ਰਾਬ ਪੀਤੀ ਹੋਵੇਗੀ। ਜਿਸ ਤੋਂ ਬਾਅਦ ਉਹ ਉੱਥੇ ਡਿੱਗ ਪਿਆ ਅਤੇ ਬੇਹੋਸ਼ ਹੋ ਗਿਆ। ਇਸ ਦੌਰਾਨ ਪਿੰਡ ਵਿੱਚ ਘੁੰਮ ਰਹੇ ਆਵਾਰਾ ਕੁੱਤਿਆਂ ਨੇ ਉਸ ਨੂੰ ਨੋਚ-ਨੋਚ ਕੇ ਮਾਰ ਦਿੱਤਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਇਸ ਗੱਲ ਦਾ ਪਤਾ ਲੱਗਾ ਜਦੋਂ ਪਿੰਡ ਦੇ ਲੋਕਾਂ ਨੇ ਲਾਸ਼ ਦੇਖ ਕੇ ਉਨ੍ਹਾਂ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਆਵਾਰਾ ਕੁੱਤਿਆਂ ਨੇ ਮ੍ਰਿਤਕ ਨੂੰ ਨਾ ਸਿਰਫ਼ ਖਸੀਟਿਆ ਸਗੋਂ ਉਸ ਦੀਆਂ ਦੋਵੇਂ ਬਾਹਾਂ ਅਤੇ ਲੱਤਾਂ ਵਿੱਚੋਂ ਮਾਸ ਵੀ ਕੱਢ ਕੇ ਖਾ ਲਿਆ। ਉਨ੍ਹਾਂ ਦੱਸਿਆ ਕਿ ਅਜਿਹਾ ਲੱਗ ਰਿਹਾ ਸੀ ਕਿ ਮ੍ਰਿਤਕ ਵਿਅਕਤੀ ਸ਼ਰਾਬ ਪੀ ਕੇ ਬੇਹੋਸ਼ ਹੋ ਗਿਆ ਸੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

error: Content is protected !!