ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗਾ ਮੋਰਚਾ ਹਟਾਉਣ ਵਾਲੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕਿਹਾ- ਰਹਿਣ ਦਿਓ…

ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗਾ ਮੋਰਚਾ ਹਟਾਉਣ ਵਾਲੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕਿਹਾ- ਰਹਿਣ ਦਿਓ…

ਚੰਡੀਗੜ੍ਹ (ਵੀਓਪੀ ਬਿਊਰੋ) ਬੰਦੀ ਸਿੰਘਾਂ ਦੀ ਰਿਹਾਈ ਲਈ ਬੈਠੇ ਕੌਮੀ ਇਨਸਾਫ ਮੋਰਚੇ ਦੇ ਮਾਮਲੇ ਵਿਚ ਪੰਜਾਬ ਅਤੇ ਚੰਡੀਗੜ੍ਹ ਨੂੰ ਵੀ ਸੁਪਰੀਮ ਕੋਰਟ ਤੋਂ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਅੱਜ ਮੋਹਾਲੀ ਦੇ ਵਾਈਪੀਐੱਸ ਚੌਕ ਵਿਖੇ ਮੋਰਚੇ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦੇ ਹਾਈ ਕੋਰਟ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ।

ਹਾਈਕੋਰਟ ਨੇ ਪਿਛਲੇ ਮਹੀਨੇ ਇਸ ਧਰਨੇ ਨੂੰ ਹਟਾਉਣ ਦੇ ਹੁਕਮ ਦਿੱਤੇ ਸਨ ਅਤੇ ਕਿਹਾ ਸੀ ਕਿ ਇਹ ਧਰਨਾ ਕਿ ਇਹ ਧਾਰਮਿਕ ਚਿੰਨ੍ਹਾਂ ਦੀ ਆੜ ਵਿਚ ਲਗਾਇਆ ਜਾ ਰਿਹਾ ਹੈ, ਜੋ ਸਹੀ ਨਹੀਂ ਹੈ, ਇਸ ਨੂੰ ਅਗਲੇ ਹੁਕਮਾਂ ਤੱਕ ਹਟਾਇਆ ਜਾਵੇ।

ਅੱਜ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਇਸ ਹੁਕਮ ‘ਤੇ ਰੋਕ ਲਗਾ ਦਿੱਤੀ ਹੈ। ਇਸ ਤਰ੍ਹਾਂ ਅੱਜ ਪੰਜਾਬ ਅਤੇ ਚੰਡੀਗੜ੍ਹ ਨੂੰ ਦੋਵਾਂ ਮਾਮਲਿਆਂ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ।

ਸੁਪਰੀਮ ਕੋਰਟ ਨੇ ਕੁਝ ਸਮਾਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਸਾਹਮਣੇ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਸੀ ਅਤੇ ਹੁਣ ਕੌਮੀ ਇਨਸਾਫ਼ ਮੋਰਚੇ ਦੇ ਮਾਮਲੇ ‘ਚ ਵੀ ਰਾਹਤ ਮਿਲੀ ਹੈ।

error: Content is protected !!