ਪ੍ਰਕਾਸ਼ ਸਿੰਘ ਬਾਦਲ ਨੇ SIT ਸਾਹਮਣੇ ਪੇਸ਼ ਹੋਣ ਤੋਂ ਕੀਤੀ ਨਾਹ

ਪ੍ਰਕਾਸ਼ ਸਿੰਘ ਬਾਦਲ ਨੇ SIT ਸਾਹਮਣੇ ਪੇਸ਼ ਹੋਣ ਤੋਂ ਕੀਤੀ ਨਾਹ

ਚੰਡੀਗੜ੍ਹ (ਵੀਓਪੀ ਬਿਊਰੋ) – ਕੋਟਕਪੁਰਾ ਗੋਲ਼ੀਕਾਂਡ ਦੇੇ ਸੰਬੰਧ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ 16 ਜੂਨ ਨੂੰ ਵਿਸ਼ੇਸ਼ ਟੀਮ ਸਾਹਮਣੇ ਪੇਸ਼ ਨਹੀਂ ਹੋਣਗੇ। ਉਹਨਾਂ ਨੇ ਕਿਹਾ ਕਿ ਮੇਰੀ ਸਿਹਤ ਠੀਕ ਨਹੀਂ ਹੈ। ਏਡੀਜੀਪੀ ਐਲਕੇ ਯਾਦਵ ਦੀ ਵਿਸ਼ੇਸ਼ ਜਾਂਚ ਟੀਮ ਨੇ ਬਾਦਲ ਨੂੰ ਮੁਹਾਲੀ ਬੁਲਾਇਆ ਸੀ।

ਅਕਾਲੀ ਦਲ ਦੇ ਪ੍ਰਧਾਨ ਦੇ ਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਦੱਸਿਆ ਸੀ ਕਿ ਉਹ ਸਿੱਟ ਦਾ ਪੂਰਾ ਸਾਥ ਦੇਣਗੇ ਪਰ ਅੱਜ ਬਾਦਲ ਨੇ ਸਿੱਟ ਸਾਹਮਣੇ ਪੇਸ਼ ਹੋਣ ਤੋਂ ਮਨ੍ਹਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਉਂਝ ਪ੍ਰਕਾਸ਼ ਸਿੰਘ ਬਾਦਲ ਦਾ ਜਾਂਚ ਟੀਮ ਅੱਗੇ ਪੇਸ਼ ਹੋਣਾ ਜ਼ਰੂਰੀ ਨਹੀਂ ਸੀ ਕਿਉਂਕਿ ਕੋਈ ਵੀ ਜਾਂਚ ਏਜੰਸੀ 65 ਸਾਲ ਤੋਂ ਉਪਰ ਦੇ ਨਾਗਰਿਕ ਨੂੰ ਪੁੱਛ-ਪੜਤਾਲ ਲਈ ਸੱਦ ਨਹੀਂ ਸਕਦੀ ਸਗੋਂ ਜਾਂਚ ਟੀਮ ਨੂੰ ਉਸ ਵਿਅਕਤੀ ਕੋਲ ਜਾਣਾ ਪੈਂਦਾ ਹੈ। ਇਸ ਤੋਂ ਪਹਿਲਾਂ ਬਾਦਲ ਕੁੰਵਰ ਵਿਜੈ ਪ੍ਰਤਾਪ ਦੀ ਅਗਵਾਈ ਹੇਠਲੀ ਟੀਮ ਮੂਹਰੇ ਪੁੱਛ-ਪੜਤਾਲ ਲਈ ਪੇਸ਼ ਹੋ ਚੁੱਕੇ ਹਨ।

ਜਾਣਕਾਰੀ ਮੁਤਾਬਕ ਗੋਲੀ ਕਾਂਡ ਤੋਂ ਪਹਿਲਾਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਫ਼ਰੀਦਕੋਟ ਪ੍ਰਸ਼ਾਸਨ ਨਾਲ ਲੰਬੀ ਗੱਲਬਾਤ ਹੋਈ ਸੀ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਪ੍ਰਸ਼ਾਸਨ ਨੂੰ ਗੱਲਬਾਤ ਰਾਹੀਂ ਮਾਮਲਾ ਨਜਿੱਠਣ ਲਈ ਕਿਹਾ ਸੀ। ਗੱਲਬਾਤ ਹੋਣ ਦੇ ਕਰੀਬ ਇੱਕ ਘੰਟੇ ਬਾਅਦ ਹੀ ਕੋਟਕਪੂਰਾ ’ਚ ਗੋਲੀ ਚੱਲ ਗਈ ਸੀ। ਜਾਂਚ ਟੀਮ ਇਹ ਜਾਣਨਾ ਚਾਹੁੰਦੀ ਹੈ ਕਿ ਜਦੋਂ ਬਾਦਲ ਨੇ ਮੁੱਖ ਮੰਤਰੀ ਵਜੋਂ ਮਾਮਲਾ ਗੱਲਬਾਤ ਰਾਹੀਂ ਨਿਬੇੜਨ ਦੇ ਆਦੇਸ਼ ਦਿੱਤੇ ਸਨ ਤਾਂ ਫਿਰ ਗੋਲੀ ਕਿਸ ਦੇ ਹੁਕਮਾਂ ’ਤੇ ਚਲਾਈ ਗਈ।

error: Content is protected !!