ਸੁਖਪਾਲ ਖਹਿਰਾ ਨੇ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਏ। ਖਹਿਰਾ ਨੇ ਮੂਸੇਵਾਲਾ ਦੇ ਕਤਲ ਪਿੱਛੇ ਪੰਜਾਬ ਦੀ ‘ਆਪ’ ਸਰਕਾਰ ਦੇ ਨਾਲ-ਨਾਲ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਪਿੱਛੇ ਸਰਕਾਰ ਦੇ ਹੱਥ ਹਨ ਜਿਸ ਨੇ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਹਟਾਈ ਅਤੇ ਫਿਰ 48 ਘੰਟਿਆਂ ਦੇ ਅੰਦਰ ਸ਼ੂਟਰਾਂ ਦੁਆਰਾ ਉਸ ਦਾ ਕਤਲ ਕਰ ਦਿੱਤਾ।
ਇਸ ਤੋਂ ਸਾਬਤ ਹੁੰਦਾ ਹੈ ਕਿ ਇਸ ਪੂਰੇ ਮਾਮਲੇ ਵਿੱਚ ਆਪ ਅਤੇ ਭਾਜਪਾ ਇੱਕਠੇ ਹਨ ਅਤੇ ਪੰਜਾਬ ਸਰਕਾਰ ਨੇ ਪਹਿਲੀ ਵਾਰ ਅਦਾਲਤ ਵਿੱਚ ਮੰਨਿਆ ਹੈ ਕਿ ਮੂਸੇਵਾਲਾ ਦਾ ਕਤਲ ਉਸਦੀ ਸੁਰੱਖਿਆ ਹਟਾਏ ਜਾਣ ਕਾਰਨ ਹੋਇਆ ਹੈ ਜਿਸ ਤੋਂ ਬਾਅਦ ਸਰਕਾਰ ਦਾ ਚਿਹਰਾ ਨੰਗਾ ਹੋ ਗਿਆ ਹੈ।