ਝੁਲਸਦੀ ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ, ਦੁਪਹਿਰ ਵੇਲੇ ਬਾਹਰ ਨਿਕਲਣਾ ਖੁਦ+ਕੁਸ਼ੀ ਬਰਾਬਰ

ਝੁਲਸਦੀ ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ, ਦੁਪਹਿਰ ਵੇਲੇ ਬਾਹਰ ਨਿਕਲਣਾ ਖੁਦ+ਕੁਸ਼ੀ ਬਰਾਬਰ
ਜਲੰਧਰ (ਵੀਓਪੀ ਬਿਊਰੋ) ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਵਿੱਚ ਇਸ ਸਮੇਂ ਗਰਮੀ ਦਾ ਕਹਿਰ ਢਹਿ ਰਿਹਾ ਹੈ। ਦਿੱਲੀ ‘ਚ ਜਿੱਥੇ ਅੱਜ 45 ਡਿਗਰੀ ਤੱਕ ਤਾਪਮਾਨ ਦਰਜ ਕੀਤਾ ਗਿਆ, ਉੱਥੇ ਹੀ ਪੰਜਾਬ ‘ਚ ਵਧਦੀ ਗਰਮੀ ਦੇ ਵਿਚਕਾਰ ਸੋਮਵਾਰ ਨੂੰ ਪਾਰਾ 43 ਡਿਗਰੀ ਦੇ ਕਰੀਬ ਪਹੁੰਚ ਗਿਆ।
ਕੜਕਦੀ ਧੁੱਪ ਕਾਰਨ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਵੱਧ ਗਿਆ, ਜਿਸ ਕਾਰਨ ਹੁਣ ਇਹ ਆਮ ਨਾਲੋਂ 1.8 ਡਿਗਰੀ ਵੱਧ ਹੈ।
ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦੋ ਦਿਨਾਂ ਵਿੱਚ ਗਰਮੀ ਹੋਰ ਵਧ ਸਕਦੀ ਹੈ। ਮੌਸਮ ਵਿਭਾਗ ਨੇ ਹੀਟ ਵੇਵ (ਲੂ) ਅਲਰਟ ਜਾਰੀ ਕੀਤਾ ਹੈ। ਪੂਰਾ ਰਾਜ 16 ਮਈ ਤੋਂ ਹੀਟ ਵੇਵ ਦੀ ਲਪੇਟ ਵਿੱਚ ਆ ਸਕਦਾ ਹੈ। ਅਜਿਹੇ ‘ਚ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ।
ਇਸ ਦੌਰਾਨ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ, ਲੁਧਿਆਣਾ ਦਾ 40.0 ਅਤੇ ਜਲੰਧਰ ਦਾ 39.2 ਡਿਗਰੀ ਦਰਜ ਕੀਤਾ ਗਿਆ।
error: Content is protected !!