ਭਾਜਪਾ ਨੇ ਪੰਜਾਬ ‘ਚ ਚੋਣ ਪ੍ਰਚਾਰ ਦੀ ਖਿੱਚੀ ਤਿਆਰੀ, ਮੋਦੀ, ਅਮਿਤ ਸ਼ਾਹ ਤੇ ਯੋਗੀ ਤੋਂ ਲੈ ਕੇ ਇਹ ਲੀਡਰ ਕਰਨਗੇ ਰੈਲੀਆਂ

ਭਾਜਪਾ ਨੇ ਪੰਜਾਬ ‘ਚ ਚੋਣ ਪ੍ਰਚਾਰ ਦੀ ਖਿੱਚੀ ਤਿਆਰੀ, ਮੋਦੀ, ਅਮਿਤ ਸ਼ਾਹ ਤੇ ਯੋਗੀ ਤੋਂ ਲੈ ਕੇ ਇਹ ਲੀਡਰ ਕਰਨਗੇ ਰੈਲੀਆਂ

ਵੀਓਪੀ ਬਿਊਰੋ – ਲੋਕ ਸਭਾ ਚੋਣਾਂ ਲਈ ਭਾਜਪਾ ਜਿੱਥੇ ਪੂਰੇ ਦੇਸ਼ ਵਿੱਚ ਪੂਰਾ ਜ਼ੋਰ ਲਾ ਰਹੀ ਹੈ, ਉੱਥੇ ਹੀ ਹੁਣ ਭਾਜਪਾ ਨੇ ਪੰਜਾਬ ਵਿੱਚ ਵੀ ਚੋਣ ਪ੍ਰਚਾਰ ਦੀ ਮੁਹਿੰਮ ਤੇਜ਼ ਕਰਨ ਲਈ ਤਿਆਰੀ ਖਿੱਚ ਲਈ ਹੈ।

ਭਾਜਪਾ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਹੋਣ ਵਾਲੀਆਂ ਸੱਤਵੇਂ ਪੜਾਅ ਦੀਆਂ ਚੋਣਾਂ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।


ਭਾਜਪਾ ਪੰਜਾਬ ਨੇ ਸੋਮਵਾਰ ਨੂੰ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਪ੍ਰਮਾਣਿਤ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਜੋ ਪਾਰਟੀ ਨੇ ਚੋਣ ਕਮਿਸ਼ਨ ਨੂੰ ਸੌਂਪੀ ਸੀ।

ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਯੂਪੀ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਨਾਂ ਵੀ ਸ਼ਾਮਲ ਹਨ। ਟਿਕਟ ਕੱਟੇ ਜਾਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਹੇ ਵਿਜੇ ਸਾਂਪਲਾ ਨੂੰ ਵੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿੱਚ 40 ਨਾਮ ਅਜਿਹੇ ਹਨ ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜਗਤ ਪ੍ਰਕਾਸ਼ ਨੱਡਾ, ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਯੋਗੀ ਆਦਿਤਿਆਨਾਥ ਅਤੇ ਸੁਨੀਲ ਜਾਖੜ ਦੇ ਨਾਂ ਸ਼ਾਮਲ ਹਨ।

error: Content is protected !!