ਹੈਲੀਕਾਪਟਰ ਕਰੈਸ਼… ਰਾਸ਼ਟਰਪਤੀ, ਵਿਦੇਸ਼ ਮੰਤਰੀ ਤੇ ਸਾਥੀਆਂ ਦੀ ਮੌ+ਤ

ਹੈਲੀਕਾਪਟਰ ਕਰੈਸ਼… ਰਾਸ਼ਟਰਪਤੀ, ਵਿਦੇਸ਼ ਮੰਤਰੀ ਤੇ ਸਾਥੀਆਂ ਦੀ ਮੌ+ਤ

ਵੀਓਪੀ ਬਿਊਰੋ- ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਨਾਲ ਵਿਦੇਸ਼ ਮੰਤਰੀ ਦੀ ਵੀ ਜਾਨ ਚਲੀ ਗਈ। ਈਰਾਨੀ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਦੋਵਾਂ ਦੀ ਮੌਤ ਹੈਲੀਕਾਪਟਰ ਹਾਦਸੇ ਵਿੱਚ ਹੋਈ ਹੈ। ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਹੈਲੀਕਾਪਟਰ ਦਾ ਮਲਬਾ ਮਿਲ ਗਿਆ।

ਤੁਹਾਨੂੰ ਦੱਸ ਦੇਈਏ ਕਿ ਅਜ਼ਰਬਾਈਜਾਨ ਦੇ ਸੰਘਣੇ ਅਤੇ ਪਹਾੜੀ ਖੇਤਰ ਵਿੱਚ ਐਤਵਾਰ ਨੂੰ ਹੈਲੀਕਾਪਟਰ ਕਰੈਸ਼ ਹੋ ਗਿਆ ਸੀ। ਇਸ ਹੈਲੀਕਾਪਟਰ ਵਿੱਚ ਰਾਸ਼ਟਰਪਤੀ ਇਬਰਾਹਿਮ ਰਾਇਸੀ, ਵਿਦੇਸ਼ ਮੰਤਰੀ ਅਤੇ ਹੋਰ ਅਧਿਕਾਰੀ ਸਵਾਰ ਸਨ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਸ਼ਟਰਪਤੀ ਇਬਰਾਹਿਮ ਰਾਇਸੀ ਈਰਾਨ ਦੇ ਪੂਰਬੀ ਅਜ਼ਰਬਾਈਜਾਨ ਸੂਬੇ ਵਿੱਚ ਯਾਤਰਾ ਕਰ ਰਹੇ ਸਨ। ਫਿਰ ਹੈਲੀਕਾਪਟਰ ਦੀ ਹਾਰਡ ਲੈਂਡਿੰਗ ਦੀ ਇਹ ਘਟਨਾ ਈਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 600 ਕਿਲੋਮੀਟਰ (375 ਮੀਲ) ਉੱਤਰ-ਪੱਛਮ ਵਿਚ ਅਜ਼ਰਬਾਈਜਾਨ ਦੀ ਸਰਹੱਦ ਨਾਲ ਲੱਗਦੇ ਜੁਲਫਾ ਸ਼ਹਿਰ ਦੇ ਨੇੜੇ ਵਾਪਰੀ।

error: Content is protected !!