ਯੂਪੀ ਦੇ ਮੁੱਖ ਚੋਣ ਅਧਿਕਾਰੀ ਨਵਦੀਪ ਰਿਣਵਾ ਨੇ ਦੱਸਿਆ ਕਿ ਘਟਨਾ ਦੀ ਐਫਆਈਆਰ ਆਈਪੀਸੀ ਦੀ ਧਾਰਾ 171-ਐਫ ਅਤੇ 419, ਆਰਪੀ ਐਕਟ 951 ਦੀਆਂ ਧਾਰਾਵਾਂ 128, 132 ਅਤੇ 136 ਦੇ ਤਹਿਤ ਈਟਾ ਜ਼ਿਲ੍ਹੇ ਦੇ ਨਯਾਗਾਓਂ ਥਾਣੇ ਵਿੱਚ ਦਰਜ ਕੀਤੀ ਗਈ ਹੈ।
ਵੀਡੀਓ ‘ਚ ਕਈ ਵਾਰ ਵੋਟ ਪਾਉਂਦੇ ਨਜ਼ਰ ਆਏ ਵਿਅਕਤੀ ਦੀ ਪਛਾਣ ਰਾਜਨ ਸਿੰਘ ਪੁੱਤਰ ਅਨਿਲ ਸਿੰਘ ਵਾਸੀ ਪਿੰਡ ਖੀਰੀਆ ਪਮਾਰਾਂ ਵਜੋਂ ਹੋਈ ਹੈ, ਜਿਸਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।