ਸ਼ਰਾਬੀ ਡਰਾਈਵਰ ਨੇ ਉਜਾੜ’ਤਾ ਪਰਿਵਾਰ, ਬੱਸ ਦੀ ਟਰੱਕ ਨਾਲ ਟੱਕਰ ਕਾਰਨ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌ+ਤ, ਮਾਂ ਵੈਸ਼ਨੋ ਦੇਵੀ ਜਾਂਦਿਆਂ ਵਾਪਰੀ ਅਣਹੋਣੀ

ਸ਼ਰਾਬੀ ਡਰਾਈਵਰ ਨੇ ਉਜਾੜ’ਤਾ ਪਰਿਵਾਰ, ਬੱਸ ਦੀ ਟਰੱਕ ਨਾਲ ਟੱਕਰ ਕਾਰਨ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌ+ਤ, ਮਾਂ ਵੈਸ਼ਨੋ ਦੇਵੀ ਜਾਂਦਿਆਂ ਵਾਪਰੀ ਅਣਹੋਣੀ

ਵੀਓਪੀ ਬਿਊਰੋ- ਹਰਿਆਣਾ ਵਿੱਚ ਇੱਕ ਵੱਡਾ ਸੜਕ ਹਾਦਸਾ ਸਾਹਮਣੇ ਆਇਆ ਹੈ। ਇਹ ਹਾਦਸਾ ਅੰਬਾਲਾ-ਦਿੱਲੀ-ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰਿਆ। ਇਸ ਬੱਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 20 ਲੋਕ ਜ਼ਖਮੀ ਹੋ ਗਏ ਹਨ।

ਜ਼ਖ਼ਮੀਆਂ ਨੂੰ ਅੰਬਾਲਾ ਛਾਉਣੀ ਸਥਿਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸਿਵਲ ਹਸਪਤਾਲ ਦੇ ਡਾਕਟਰ ਕੌਸ਼ਲ ਕੁਮਾਰ ਨੇ ਦੱਸਿਆ ਕਿ ਬੱਸ ਹਾਦਸੇ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਜਾਣਕਾਰੀ ਮੁਤਾਬਕ ਹਾਦਸੇ ‘ਚ ਮਰਨ ਵਾਲੇ ਸਾਰੇ 7 ਲੋਕ ਇਕ ਹੀ ਪਰਿਵਾਰ ਦੇ ਸਨ। ਇਹ ਸਾਰੇ ਲੋਕ ਮਿੰਨੀ ਬੱਸ ਰਾਹੀਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਸ ਦੌਰਾਨ ਸ਼ਰਧਾਲੂਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ ਅਤੇ ਬੱਸ ਚਕਨਾਚੂਰ ਹੋ ਗਈ।

ਬੱਸ ਵਿੱਚ ਸਫ਼ਰ ਕਰ ਰਹੀ ਇੱਕ ਯਾਤਰੀ ਸ਼ਿਵਾਨੀ ਨੇ ਦੱਸਿਆ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ, ਜੋ ਕਿ ਹਾਦਸੇ ਤੋਂ ਬਾਅਦ ਉਹ ਤੁਰੰਤ ਮੌਕੇ ਤੋਂ ਫਰਾਰ ਹੋ ਗਿਆ। ਬੱਸ ਵਿੱਚ 30-35 ਲੋਕ ਸਵਾਰ ਸਨ। ਜਦੋਂ ਹਾਦਸਾ ਵਾਪਰਿਆ ਤਾਂ ਅਸੀਂ ਸੁੱਤੇ ਹੋਏ ਸੀ, ਜਿਸ ਕਾਰਨ ਪਤਾ ਨਹੀਂ ਲੱਗ ਸਕਿਆ ਕਿ ਹਾਦਸਾ ਕਿਸ ਕਾਰਨ ਹੋਇਆ।

error: Content is protected !!