ਵੋਟਾਂ ਤੋਂ 2 ਦਿਨ ਪਹਿਲਾਂ ਬਾਬਾ ਬਾਗੇਸ਼ਵਰ ਧਾਮ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਤੇ Ex CM, ਪਹਿਲਾਂ ਰਾਮ ਰਹਿਮ ਕੋਲੋਂ ਲੈਂਦੇ ਸੀ ਆਸ਼ੀਰਵਾਦ

ਵੋਟਾਂ ਤੋਂ 2 ਦਿਨ ਪਹਿਲਾਂ ਬਾਬਾ ਬਾਗੇਸ਼ਵਰ ਧਾਮ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਤੇ Ex CM, ਪਹਿਲਾਂ ਰਾਮ ਰਹਿਮ ਕੋਲੋਂ ਲੈਂਦੇ ਸੀ ਆਸ਼ੀਰਵਾਦ


ਵੀਓਪੀ ਬਿਊਰੋ- ਹਰਿਆਣਾ ਵਿੱਚ 25 ਮਈ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਛੇਵੇਂ ਪੜਾਅ ਵਿੱਚ ਹੋਣ ਜਾ ਰਹੀਆਂ ਚੋਣਾਂ ਵਿੱਚ ਹਰਿਆਣਾ ਦਿੱਲੀ ਸਮੇਤ ਕਈ ਸੂਬਿਆਂ ਦੀਆਂ ਚੋਣਵੀਆਂ ਸੀਟਾਂ ਉੱਪਰ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ। ਇਸ ਦੌਰਾਨ ਹਰਿਆਣਾ ਦੀ ਭਾਜਪਾ ਇਕਾਈ ਨੇ ਚੋਣਾਂ ਤੋਂ ਦੋ ਦਿਨ ਪਹਿਲਾਂ ਬਾਬਾ ਬਗੇਸ਼ਵਰ ਧਾਮ ਵਾਲੇ ਪੰਡਿਤ ਧਰੇਂਦਰ ਸ਼ਾਸਤਰੀ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ।

ਤੁਹਾਨੂੰ ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਭਾਜਪਾ ਹਰਿਆਣਾ ਦੇ ਮੁੱਖ ਮੰਤਰੀ ਦੇ ਸਾਬਕਾ ਮੁੱਖ ਮੰਤਰੀ ਕਿਸੇ ਪੰਡਿਤ ਜਾਂ ਡੇਰੇ ਤੇ ਚੋਣਾਂ ਤੋਂ ਪਹਿਲਾਂ ਗਏ ਹਨ, ਇਸ ਤੋਂ ਪਹਿਲਾਂ ਵੀ ਵਿਧਾਨ ਸਭਾ ਚੋਣਾਂ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਰਹੇ ਮਨੋਹਰ ਲਾਲ ਖੱਟਰ ਡੇਰਾ ਸਿਰਸਾ ਮੁਖੀ ਬਾਬਾ ਰਾਮ ਰਹੀਮ ਦੇ ਡੇਰੇ ‘ਤੇ ਨਤਮਸਤਕ ਹੋਏ ਸਨ ਅਤੇ ਆਸ਼ੀਰਵਾਦ ਪ੍ਰਾਪਤ ਕਰਕੇ ਚੋਣਾਂ ਵਿੱਚ ਸਹਿਯੋਗ ਦੀ ਮੰਗ ਕੀਤੀ ਸੀ, ਇਸ ਵਾਰ ਵੀ ਚੋਣਾਂ ਤੋ ਦੋ ਦਿਨ ਪਹਿਲਾਂ ਪੰਡਿਤ ਧਰੇਂਦਰ ਸ਼ਾਸਤਰੀ ਨਾਲ ਮੁਲਾਕਾਤ ਕਰਕੇ ਆਪਣੇ ਹੱਕ ਵਿੱਚ ਵੋਟਾ ਭੁਗਤਾਉਣ ਦੀ ਅਪੀਲ ਕੀਤੀ ਗਈ ਹੈ ।

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਖੱਟਰ ਨੇ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨਾਲ ਮੁਲਾਕਾਤ ਕੀਤੀ ਅਤੇ ਆਸ਼ੀਰਵਾਦ ਲਿਆ।

ਮੀਟਿੰਗ ਤੋਂ ਬਾਅਦ ਸੀਐਮ ਨਾਇਬ ਸਿੰਘ ਸੈਣੀ ਨੇ ਐਕਸ ‘ਤੇ ਪੋਸਟ ਕੀਤਾ ਅਤੇ ਲਿਖਿਆ ਕਿ ਉਹ ਕੁਰੂਕਸ਼ੇਤਰ ਦੇ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਜੀ ਨੂੰ ਮਿਲੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।

ਸੀਐਮ ਸੈਣੀ ਨੇ ਅੱਗੇ ਲਿਖਿਆ ਕਿ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਬਾਗੇਸ਼ਵਰ ਬਾਲਾਜੀ ਦਾ ਆਸ਼ੀਰਵਾਦ ਹਮੇਸ਼ਾ ਸਾਡੇ ਸਾਰਿਆਂ ‘ਤੇ ਬਣਿਆ ਰਹੇ। ਤਸਵੀਰਾਂ ਵਿੱਚ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਵੀ ਨਜ਼ਰ ਆ ਰਹੇ ਸਨ।

ਜਦਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਕਸ ‘ਤੇ ਪੋਸਟ ਕਰਕੇ ਲਿਖਿਆ ਕਿ ਜੈ ਸ਼੍ਰੀ ਬਾਗੇਸ਼ਵਰ ਧਾਮ। ਸਿੱਧ ਪੀਠ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਸ਼੍ਰੀ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਜੀ ਨਾਲ ਮੁਲਾਕਾਤ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ ਹੈ।

error: Content is protected !!