ਚੋਣ ਪ੍ਰਚਾਰ ਦੀ ਭੱਜ-ਦੌੜ ‘ਚ ਲੱਗੇ AAP ਉਮੀਦਵਾਰ ਦੀ ਘਰਵਾਲੀ ਦਾ ਹੋਇਆ ਐਕਸੀਡੈਂਟ

ਚੋਣ ਪ੍ਰਚਾਰ ਦੀ ਭੱਜ-ਦੌੜ ‘ਚ ਲੱਗੇ AAP ਉਮੀਦਵਾਰ ਦੀ ਘਰਵਾਲੀ ਦਾ ਹੋਇਆ ਐਕਸੀਡੈਂਟ

ਫਤਹਿਗੜ੍ਹ ਸਾਹਿਬ (ਵੀਓਪੀ ਬਿਊਰੋ) ਲੋਕ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਲੱਗੇ ਆਮ ਆਦਮੀ ਪਾਰਟੀ ਦੇ ਇੱਕ ਉਮੀਦਵਾਰ ਦੀ ਪਤਨੀ ਦੇ ਐਕਸੀਡੈਂਟ ਦੀ ਖਬਰ ਸਾਹਮਣੇ ਆਈ ਹੈ। ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਗੁਰਪ੍ਰੀਤ ਕੌਰ ਰਾਏਕੋਟ ਤੋਂ ਖੰਨਾ ਵੱਲ ਨੂੰ ਆਉਂਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।


ਕਾਰ ਦੇ ਪਲਟਣ ਕਾਰਨ ਗੁਰਪ੍ਰੀਤ ਕੌਰ ਸਮੇਤ ਉਸ ਦੇ ਸੁਰੱਖਿਆ ਮੁਲਾਜ਼ਮ ਅਤੇ ਡਰਾਈਵਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਖੰਨਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਕੌਰ ਦੇ ਹੱਥ ਵਿੱਚ ਫਰੈਕਚਰ ਹੋ ਗਿਆ ਹੈ। ਆਪਣੀ ਪਤਨੀ ਦੇ ਸੜਕ ਹਾਦਸੇ ਵਿੱਚ ਜ਼ਖਮੀ ਹੋਣ ਤੋਂ ਬਾਅਦ, ਗੁਰਪ੍ਰੀਤ ਸਿੰਘ ਜੀਪੀ ਨੇ ਐਤਵਾਰ ਸ਼ਾਮ ਦਾ ਪ੍ਰਚਾਰ ਪ੍ਰੋਗਰਾਮ ਰੱਦ ਕਰ ਦਿੱਤਾ ਅਤੇ ਉਸਦੀ ਦੇਖਭਾਲ ਕਰਨ ਲਈ ਆਪਣੀ ਪਤਨੀ ਨਾਲ ਰੁਕਿਆ।

error: Content is protected !!