ਅਜਿਹੇ ‘ਚ ਹੁਣ ਗਿੱਦੜਬਾਹਾ ਵਿਧਾਨ ਸਭਾ ਸੀਟ ‘ਤੇ ਵੀ ਜ਼ਿਮਨੀ ਚੋਣ ਹੋਵੇਗੀ।ਅਗਲੀ ਵਿਧਾਨ ਸਭਾ ਸੀਟ ਡੇਰਾ ਬਾਬਾ ਨਾਨਕ ਹੈ। ਇੱਥੋਂ ਕਾਂਗਰਸ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਸਨ। ਰੰਧਾਵਾ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤੀ ਹੈ। ਉਨ੍ਹਾਂ ਨੇ ਬੀਜੇਪੀ ਉਮੀਦਵਾਰ ਦਿਨੇਸ਼ ਬੱਬੂ ਨੂੰ 82,861 ਵੋਟਾਂ ਨਾਲ ਹਰਾਇਆ ਹੈ। ਇਸ ਲਈ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ‘ਤੇ ਵੀ ਜ਼ਿਮਨੀ ਚੋਣ ਹੋਵੇਗੀ। ਇਨ੍ਹਾਂ ਚਾਰ ਸੀਟਾਂ ਤੋਂ ਇਲਾਵਾ ਇੱਕ ਵਿਧਾਨ ਸਭਾ ਸੀਟ ਜਲੰਧਰ ਵੈਸਟ ਵੀ ਖਾਲੀ ਹੈ। ਇੱਥੋਂ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਸਨ ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਬੀਜੇਪੀ ‘ਚ ਸ਼ਾਮਲ ਹੋ ਗਏ ਸੀ ਤੇ ਵਿਧਾਇਕੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਹਲਾਂਕਿ ਚੋਣਾਂ ਤੋਂ ਬਾਅਦ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕੀਤਾ ਸੀ ਪਰ ਉਸ ਸਮੇਂ ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਅਸਤੀਫ਼ਾ ਪ੍ਰਵਾਨ ਕਰ ਚੁੱਕੇ ਸੀ।