ਅੰਮ੍ਰਿਤਪਾਲ ਵਾਂਗ ਹੀ ਇਹ ਸ਼ਖਸ ਵੀ ਜਿੱਤਿਆ ਹੈ ਜੇਲ੍ਹ ਵਿੱਚੋਂ ਚੋਣ, ਤਿਹਾੜ ਜੇਲ੍ਹ ‘ਚ ਬੰਦ ਰਾਸ਼ਿਦ ‘ਤੇ ਲੱਗਾ ਹੈ UAPA

ਅੰਮ੍ਰਿਤਪਾਲ ਵਾਂਗ ਹੀ ਇਹ ਸ਼ਖਸ ਵੀ ਜਿੱਤਿਆ ਹੈ ਜੇਲ੍ਹ ਵਿੱਚੋਂ ਚੋਣ, ਤਿਹਾੜ ਜੇਲ੍ਹ ‘ਚ ਬੰਦ ਰਾਸ਼ਿਦ ‘ਤੇ ਲੱਗਾ ਹੈ UAPA

ਵੀਓਪੀ ਬਿਊਰੋ- ਲੋਕ ਸਭਾ ਚੋਣਾਂ 2024 ਦੇ ਨਤੀਜੇ ਸਾਹਮਣੇ ਆ ਚੁੱਕੇ ਹਨ 400 ਪਾਰ ਦਾ ਨਾਅਰਾ ਲਾਉਣ ਵਾਲੀ ਭਾਜਪਾ ਖੁਦ 240 ਸੀਟਾਂ ਉੱਤੇ ਸਿਮਟ ਗਈ ਹੈ ਅਤੇ ਸਰਕਾਰ ਬਣਾਉਣ ਲਈ ਦੂਸਰੀ ਪਾਰਟੀਆਂ ਤੋਂ ਸਮਰਥਕ ਲੈਣਾ ਪੈ ਰਿਹਾ ਹੈ। ਉੱਥੇ ਹੀ ਕਾਂਗਰਸ ਅਤੇ ਉਸਦੇ ਸਹਿਯੋਗੀ ਪਾਰਟੀਆਂ ਨੇ ਪਿਛਲੀ ਵਾਰ ਨਾਲੋਂ ਬਿਹਤਰ ਪ੍ਰਦਰਸ਼ਨ ਕਰਦੇ ਹੋਏ ਸੰਸਦ ਵਿੱਚ ਮਜ਼ਬੂਤ ਵਿਰੋਧੀ ਧਿਰ ਬਣਾਇਆ ਹੈ। ਇੱਥੇ ਹੀ ਕਈ ਆਜ਼ਾਦ ਉਮੀਦਵਾਰਾਂ ਨੇ ਵੀ ਜਿੱਤ ਪ੍ਰਾਪਤ ਕੀਤੀ ਹੈ ਪਰ ਜੋ ਦੋ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕਰਕੇ ਸਾਰਿਆਂ ਨੂੰ ਹੈਰਾਨ ਕਰ ਚੁੱਕੇ ਹਨ, ਉਹ ਹਨ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅਤੇ ਕਸ਼ਮੀਰ ਦੀ ਬਾਰਾਮੂਲਾ ਸੀਟ ਤੋਂ ਇੰਜਨੀਅਰ ਰਾਸ਼ਿਦ।

 

ਅੰਮ੍ਰਿਤਪਾਲ ਸਿੰਘ ਐਨਐਸਏ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਹੈ, ਉਸ ਉੱਤੇ ਦੇਸ਼ ਦੀ ਸੁਰੱਖਿਆ ਦਾ ਖਤਰਾ ਦੱਸਦੇ ਹੋਏ NSA ਲਾਈ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਖਾਲਿਸਤਾਨੀ ਸਮਰਥਕ ਦੱਸਿਆ ਜਾਂਦਾ ਹੈ ਅਤੇ ਉਹ ਪੰਜਾਬੀ ਐਕਟਰ ਦੀਪ ਸਿੱਧੂ ਵੱਲੋਂ ਬਣਾਈ ਵਾਰਿਸ ਪੰਜਾਬ ਦੀ ਸੰਸਥਾ ਦਾ ਮੁਖੀ ਹੈ, ਉਥੇ ਹੀ ਦੂਜੇ ਪਾਸੇ ਇੰਜੀਨੀਅਰ ਰਾਸ਼ਿਦ ਕੌਣ ਹਨ ਅਸੀਂ ਉਹਨਾਂ ਬਾਰੇ ਦੱਸਾਂਗੇ ।

ਰਾਸ਼ਿਦ ‘ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਹ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਰਾਸ਼ਿਦ (ਇੰਜੀਨੀਅਰ ਰਾਸ਼ਿਦ) ਨੂੰ ਰਾਸ਼ਟਰੀ ਸੁਰੱਖਿਆ ਏਜੰਸੀ (ਐਨਐਸਏ) ਨੇ ਸਾਲ 2019 ਵਿੱਚ ਅੱਤਵਾਦੀ ਫੰਡਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

ਅਬਦੁਲ ਰਾਸ਼ਿਦ ਉਰਫ਼ ਇੰਜੀਨੀਅਰ ਰਾਸ਼ਿਦ ਇਸ ਸਮੇਂ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਯੂਏਪੀਏ ਤਹਿਤ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਹ ਅਵਾਮੀ ਇਤੇਹਾਦ ਪਾਰਟੀ ਦੇ ਪ੍ਰਧਾਨ ਹਨ। ਉਹ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ।

ਜੇਲ੍ਹ ਵਿੱਚ ਹੋਣ ਕਾਰਨ ਉਨ੍ਹਾਂ ਦੇ ਦੋ ਪੁੱਤਰਾਂ ਅਬਰਾਰ ਅਤੇ ਅਸਰਾਰ ਨੇ ਪਾਰਟੀ ਦੇ ਹੋਰ ਆਗੂਆਂ ਨਾਲ ਮਿਲ ਕੇ ਪ੍ਰਚਾਰ ਦੀ ਕਮਾਨ ਸੰਭਾਲ ਲਈ ਹੈ। ਰਾਸ਼ਿਦ ਨੇ ਆਪਣਾ ਸਿਆਸੀ ਕਰੀਅਰ ਸਾਲ 2008 ਵਿੱਚ ਸ਼ੁਰੂ ਕੀਤਾ ਸੀ। ਉਸਨੇ ਉਸਾਰੀ ਇੰਜੀਨੀਅਰ ਵਜੋਂ ਨੌਕਰੀ ਤੋਂ ਅਸਤੀਫਾ ਦੇ ਕੇ ਰਾਜਨੀਤੀ ਸ਼ੁਰੂ ਕੀਤੀ। ਸਿਰਫ਼ 17 ਦਿਨਾਂ ਦੇ ਪ੍ਰਚਾਰ ਤੋਂ ਬਾਅਦ, ਉਸਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਕਸਬੇ ਦੇ ਲੰਗੇਟ ਹਲਕੇ ਦੀ ਸੀਟ ਜਿੱਤ ਲਈ ਸੀ।

ਹੁਣ ਸਵਾਲ ਇਹ ਹੈ ਕਿ ਉਹ ਚੋਣ ਤਾਂ ਜਿੱਤ ਗਏ ਹਨ ਪਰ ਕੀ ਉਹ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲੈ ਸਕਣਗੇ? ਕੀ ਉਹ ਐਮਪੀ ਬਣਨ ਤੋਂ ਬਾਅਦ ਰਿਹਾਅ ਹੋ ਜਾਣਗੇ ਜਾਂ ਉਹ ਕੈਦੀ ਬਣੇ ਰਹਿਣਗੇ?ਲੋਕ ਪ੍ਰਤੀਨਿਧਤਾ ਐਕਟ 1951 ਅਨੁਸਾਰ ਹਰ ਉਹ ਵਿਅਕਤੀ ਜਿਸ ਦੀ ਉਮਰ 18 ਸਾਲ ਤੋਂ ਵੱਧ ਹੈ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਹੈ, ਉਹ ਚੋਣ ਲੜਨ ਦੇ ਯੋਗ ਹੈ। ਕਾਨੂੰਨੀ ਹਿਰਾਸਤ ਲਈ ਨਿਯਮ ਇਹ ਹੈ ਕਿ ਕੋਈ ਵੀ ਵਿਅਕਤੀ ਜਿਸ ਵਿਰੁੱਧ ਅਪਰਾਧਿਕ ਮਾਮਲਾ ਲੰਬਿਤ ਹੈ, ਉਹ ਵੀ ਚੋਣ ਲੜ ਸਕਦਾ ਹੈ। ਬਸ਼ਰਤੇ ਉਹ ਦੋਸ਼ੀ ਸਾਬਤ ਨਾ ਹੋਇਆ ਹੋਵੇ।

ਅੰਮ੍ਰਿਤਪਾਲ ਅਤੇ ਰਾਸ਼ਿਦ ਚੋਣ ਜਿੱਤ ਗਏ ਹਨ। ਪਰ ਹੁਣ ਉਹ ਸਹੁੰ ਚੁੱਕ ਸਮਾਗਮ ਵਿੱਚ ਕਿਵੇਂ ਸ਼ਾਮਲ ਹੋਣਗੇ? ਇਹ ਜਾਣਨਾ ਜ਼ਰੂਰੀ ਹੈ। ਜੇਲ੍ਹ ਵਿੱਚ ਬੰਦ ਚੁਣੇ ਹੋਏ ਨੁਮਾਇੰਦਿਆਂ ਨੂੰ ਸਹੁੰ ਚੁੱਕਣ ਲਈ ਪੈਰੋਲ ਦਿੱਤੀ ਜਾਂਦੀ ਹੈ। ਸੰਵਿਧਾਨਕ ਮਾਮਲਿਆਂ ਦੇ ਮਾਹਿਰ ਐਡਵੋਕੇਟ ਅੰਕੁਰ ਸ਼ਰਮਾ ਦਾ ਕਹਿਣਾ ਹੈ ਕਿ ਲੋਕ ਪ੍ਰਤੀਨਿਧਤਾ ਐਕਟ ਇਸ ਸਬੰਧੀ ਪੂਰੀ ਤਰ੍ਹਾਂ ਸਪੱਸ਼ਟ ਹੈ। ਸੰਸਦ ਮੈਂਬਰ ਵਜੋਂ ਸਹੁੰ ਚੁੱਕਣਾ ਕਿਸੇ ਵੀ ਚੁਣੇ ਹੋਏ ਮੈਂਬਰ ਦਾ ਸੰਵਿਧਾਨਕ ਅਧਿਕਾਰ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਸੰਸਦ ਸਕੱਤਰੇਤ ਪਹਿਲਾਂ ਜੇਲ੍ਹ ਪ੍ਰਸ਼ਾਸਨ ਨੂੰ ਸੂਚਿਤ ਕਰੇਗਾ ਕਿ ਤੁਹਾਡੀ ਜੇਲ੍ਹ ਵਿੱਚ ਕੋਈ ਖਾਸ ਮੈਂਬਰ ਬੰਦ ਹੈ ਅਤੇ ਉਸ ਨੇ ਕਿਸੇ ਖਾਸ ਦਿਨ ਸਹੁੰ ਚੁੱਕਣੀ ਹੈ ਅਤੇ ਉਸ ਨੂੰ ਅਜਿਹਾ ਕਰਨ ਦਿੱਤਾ ਜਾਣਾ ਚਾਹੀਦਾ ਹੈ।

ਸੰਵਿਧਾਨਕ ਮਾਮਲਿਆਂ ਦੇ ਮਾਹਿਰ ਅਨੁਸਾਰ ਜੇਕਰ ਕੋਈ ਮੈਂਬਰ ਲੋਕ ਸਭਾ ਸਪੀਕਰ ਦੀ ਇਜਾਜ਼ਤ ਜਾਂ ਜਾਣਕਾਰੀ ਤੋਂ ਬਿਨਾਂ ਦੋ ਮਹੀਨੇ ਸਦਨ ਤੋਂ ਗੈਰਹਾਜ਼ਰ ਰਹਿੰਦਾ ਹੈ ਜਾਂ ਦੋਸ਼ੀ ਸਾਬਤ ਹੋਣ ‘ਤੇ ਸਜ਼ਾ ਦਿੱਤੀ ਜਾਂਦੀ ਹੈ ਤਾਂ ਉਸ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇਗੀ।

error: Content is protected !!