ਕੰਗਨਾ ਰਣੌਤ ਦੇ ਚੰਡੀਗੜ੍ਹ ‘ਚ ਪਏ ਥੱਪੜ, ਕੁਲਵਿੰਦਰ ਕੌਰ ਨਾਂਅ ਦੀ ਔਰਤ ਨੇ ਉਤਾਰਿਆ ਜਿੱਤ ਦਾ ਜਨੂੰਨ

ਚੰਡੀਗੜ੍ਹ (ਵੀਓਪੀ ਬਿਊਰੋ) ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਲੋਕ ਸਭਾ ਚੋਣਾਂ ਜਿੱਤ ਕੇ ਜਸ਼ਨ ਮਨਾ ਰਹੀ ਬਾਲੀਵੁੱਡ ਦੀ ਅਭਿਨੇਤਰੀ ਅਤੇ ਭਾਜਪਾ ਆਗੂ ਕੰਗਨਾ ਰਣੌਤ ਨਾਲ ਬੇਹਦ ਮਾੜੀ ਹੋਈ ਹੈ। ਦਰਅਸਲ ਅੱਜ ਚੰਡੀਗੜ੍ਹ ਏਅਰਪੋਰਟ ‘ਤੇ ਕੰਗਣਾ ਰਣੌਤ ਨੂੰ ਇੱਕ ਮਹਿਲਾ ਨੇ ਥੱਪੜ ਮਾਰ ਦਿੱਤਾ ਹੈ, ਥੱਪੜ ਮਾਰਨ ਦੇ ਪਿੱਛੇ ਦੀ ਵਜਹਾ ਤਾਂ ਇਹੀ ਦੱਸੀ ਜਾ ਰਹੀ ਹੈ ਕਿ ਕਿਸਾਨਾਂ ਖਿਲਾਫ ਕੰਗਨਾ ਰਣੌਤ ਹਮੇਸ਼ਾ ਮਾੜੀ ਸ਼ਬਦਾਵਲੀ ਬੋਲਦੀ ਆਈ ਹੈ ਅਤੇ ਵੈਸੇ ਵੀ ਉਸਦੇ ਬਿਆਨ ਲੋਕਾਂ ਨੂੰ ਪਸੰਦ ਨਹੀਂ ਆਉਂਦੇ ਹਨ। ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਹਰ ਪਾਸੇ ਇਸ ਖਬਰ ਦੀ ਚਰਚਾ ਹੋ ਰਹੀ ਹੈ, ਹਾਲਾਂਕਿ ਪੁਲਿਸ ਨੇ ਥੱਪੜ ਮਾਰਨ ਵਾਲੀ ਮਹਿਲਾ ਨੂੰ ਕਾਬੂ ਕਰ ਲਿਆ ਹੈ

ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਇਸ ਦੁਰਵਿਵਹਾਰ ਦੀ ਦਿੱਤੀ ਸ਼ਿਕਾਇਤ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਚੰਡੀਗੜ੍ਹ ਏਅਰਪੋਰਟ ਪਹੁੰਚੀ ਸੀ। ਉਸ ਨੇ ਫਲਾਈਟ ਰਾਹੀਂ ਦਿੱਲੀ ਆਉਣਾ ਸੀ। ਜਦੋਂ ਉਹ ਸੁਰੱਖਿਆ ਜਾਂਚ ਤੋਂ ਬਾਅਦ ਬੋਰਡਿੰਗ ਲਈ ਜਾ ਰਹੀ ਸੀ ਤਾਂ ਐਲਸੀਟੀ ਕੁਲਵਿੰਦਰ ਕੌਰ (ਸੀਆਈਐਸਐਫ ਯੂਨਿਟ ਚੰਡੀਗੜ੍ਹ ਏਅਰਪੋਰਟ) ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਨਾਲ ਸਫਰ ਕਰ ਰਹੇ ਮਯੰਕ ਮਧੁਰ ਨੇ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਸੀਆਈਐਸਐਫ ਦੇ ਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਜੇਕਰ ਕਿਸੇ ਨੂੰ ਮਾਰਨ ਲਈ ਪੱਥਰ ਸੁੱਟਿਆ ਜਾਵੇ ਅਤੇ ਨਿਸ਼ਾਨੇ ‘ਤੇ ਨਾ ਲੱਗੇ ਤਾਂ ਵੀ ਇਹ ਅਪਰਾਧ ਹੈ। ਜੇਕਰ ਕੋਈ ਵਿਅਕਤੀ ਕਿਸੇ ਹੋਰ ਵਿਅਕਤੀ ਨੂੰ ਧਮਕਾਉਣ ਲਈ ਅਪਰਾਧਿਕ ਤਾਕਤ ਜਾਂ ਪ੍ਰਤੀਕਾਤਮਕ ਹਮਲਾ ਕਰਦਾ ਹੈ, ਜਿਸ ਨਾਲ ਕੋਈ ਨੁਕਸਾਨ ਨਹੀਂ ਹੁੰਦਾ ਪਰ ਪੀੜਤ ਨੂੰ ਘਬਰਾਹਟ ਮਹਿਸੂਸ ਹੁੰਦੀ ਹੈ, ਤਾਂ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਭਾਰਤੀ ਦੰਡਾਵਲੀ ਦੀ ਧਾਰਾ 358 ਤਹਿਤ ਦੋਸ਼ੀ ਮੰਨਿਆ ਜਾਵੇਗਾ।

  1. ਜਾਣਕਾਰੀ ਮੁਤਾਬਕ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ UK707 ਰਾਹੀਂ ਦਿੱਲੀ ਜਾ ਰਹੀ ਹੈ। ਸੁਰੱਖਿਆ ਜਾਂਚ ਤੋਂ ਬਾਅਦ ਜਦੋਂ ਉਹ ਬੋਰਡਿੰਗ ਲਈ ਜਾ ਰਹੀ ਸੀ। LCT ਕੁਲਵਿੰਦਰ ਕੌਰ CISF ਯੂਨਿਟ ਚੰਡੀਗੜ੍ਹ ਏਅਰਪੋਰਟ ਨੇ ਉਸਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਨਾਲ ਸਫਰ ਕਰ ਰਹੇ ਸ਼੍ਰੀ ਮਯੰਕ ਮਧੁਰ। ਉਸ ਨੇ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਸਾਰੀ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਹੜਕੰਪ ਮਚ ਗਿਆ। ਮੰਡੀ ਜਿੱਤ ਦਾ ਜਸ਼ਨ ਮਨਾਉਣ ਤੋਂ ਬਾਅਦ ਕੰਗਨਾ ਰਣੌਤ ਦਿੱਲੀ ਲਈ ਰਵਾਨਾ ਹੋ ਗਈ। ਅਦਾਕਾਰਾ ਨੇ ਪਹਿਲਾਂ ਆਪਣੀ ਮਾਂ ਦਾ ਆਸ਼ੀਰਵਾਦ ਲਿਆ ਅਤੇ ਫਿਰ ਜਾਮਨੀ ਰੰਗ ਦੀ ਸਾੜ੍ਹੀ ਪਹਿਨ ਕੇ ਰਵਾਨਾ ਹੋ ਗਈ।

error: Content is protected !!