Skip to content
Sunday, December 29, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
June
7
ਕੁਲਵਿੰਦਰ ਕੌਰ ਦਾ ਵੱਡਾ ਬਿਆਨ,ਕਿਹਾ, ‘ਮੈਨੂੰ ਨੌਕਰੀ ਦੀ ਫ਼ਿਕਰ ਨਹੀਂ’, ਮਾਂ ਦੀ ਇੱਜ਼ਤ ’ਤੇ ਅਜਿਹੀਆਂ ਹਜ਼ਾਰ ਨੌਕਰੀਆਂ ਕੁਰਬਾਨ
Crime
Latest News
National
Politics
Punjab
ਕੁਲਵਿੰਦਰ ਕੌਰ ਦਾ ਵੱਡਾ ਬਿਆਨ,ਕਿਹਾ, ‘ਮੈਨੂੰ ਨੌਕਰੀ ਦੀ ਫ਼ਿਕਰ ਨਹੀਂ’, ਮਾਂ ਦੀ ਇੱਜ਼ਤ ’ਤੇ ਅਜਿਹੀਆਂ ਹਜ਼ਾਰ ਨੌਕਰੀਆਂ ਕੁਰਬਾਨ
June 7, 2024
Voice of Punjab
ਅਦਾਕਾਰਾ ਕੰਗਨਾ ਰਣੌਤ ਦੇ ਥੱਪੜ ਜੜਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਕੁਝ ਲੋਕ ਤਾਂ CISF ਮੁਲਾਜ਼ਮ ਮਹਿਲਾ ਨੂੰ ਗਲਤ ਕਹਿ ਰਹੇ ਹਨ ਤੇ ਕੁਝ ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਦੇ ਸਮਰਥਨ ਵਿਚ ਬਿਆਨ ਦੇ ਰਹੇ ਹਨ।ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਦੇ ਥੱ.ਪੜ ਮਾਰਨ ਦੀ ਘਟਨਾ ਤੋਂ ਬਾਅਦ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਕੁਲਵਿੰਦਰ ਕੌਰ ਨੇ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਨੂੰ ਨੌਕਰੀ ਦੀ ਕੋਈ ਫਿਕਰ ਨਹੀਂ ਹੈ, ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ।ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ਏਅਰਪੋਰਟ ‘ਤੇ CISF ਮਹਿਲਾ ਕਾਂਸਟੇਬਲ ਵੱਲੋਂ ਕੰਗਨਾ ਰਣੌਤ ਦੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ‘ਤੇ ਐਕਸ਼ਨ ਲੈਂਦਿਆਂ ਸਸਪੈਂਡ ਕਰ ਦਿੱਤਾ ਗਿਆ ਅਤੇ ਉਸ ਦੇ ਖਿਲਾਫ ਸਥਾਨਕ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਲਈ ਸ਼ਿਕਾਇਤ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਕੰਗਨਾ ਵੀਰਵਾਰ ਦੁਪਹਿਰ 3.30 ਵਜੇ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਕੰਗਨਾ ਦਿੱਲੀ ਲਈ ਰਵਾਨਾ ਹੋ ਗਈ। ਦਿੱਲੀ ਪਹੁੰਚ ਕੇ ਕੰਗਨਾ ਰਣੌਤ ਨੇ ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੂੰ ਸ਼ਿਕਾਇਤ ਕੀਤੀ। ਜਿਸ ਵਿੱਚ ਕੰਗਨਾ ਨੇ ਕਿਹਾ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨਾਲ ਬਹਿਸ ਕੀਤੀ ਅਤੇ ਏਅਰਪੋਰਟ ਦੇ ਕਰਟਨ ਏਰੀਆ ਵਿੱਚ ਉਸ ਨੂੰ ਥੱਪੜ ਮਾਰ ਦਿੱਤਾ ।
ਮੰਡੀ ਦੀ MP ਕੰਗਨਾ ਰਣੌਤ ਨੂੰ ਥੱ+ਪੜ ਮਾਰਨ ਵਾਲੀ ਕੁਲਵਿੰਦਰ ਕੌਰ ਕਪੂਰਥਲਾ ਦੇ ਪਿੰਡ ਮਹੀਵਾਲ ਦੀ ਰਹਿਣ ਵਾਲੀ ਹੈ ਕਿਸਾਨ ਪਰਿਵਾਰ ਨਾਲ ਰੱਖਦੀ ਹੈ ਸਬੰਧ ਦੋ ਸਾਲਾਂ ਤੋਂ ਚੰਡੀਗੜ੍ਹ ਏਅਰਪੋਰਟ ‘ਤੇ CISF ਮੁਲਾਜ਼ਮ ਵੱਜੋਂ ਹੈ ਤਾਇਨਾਤ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨੀਆ ਮਾਨ ਵੀ CISF ਮਹਿਲਾ ਦੇ ਸਮਰਥਨ ਵਿਚ ਨਿਤਰੇ ਹਨ। ਉਨ੍ਹਾਂ ਨੇ ਵੀ ਕਿਹਾ ਕਿ ਕੁਲਵਿੰਦਰ ਕੌਰ ਨੇ ਜੋ ਕੀਤਾ ਹੈ ਸਹੀ ਕੀਤਾ ਹੈ ਤੇ ਮੈਂ ਜੇਕਰ ਉਸ ਦੀ ਜਗ੍ਹਾ ਹੁੰਦੀ ਤਾਂ ਮੈਂ ਵੀ ਇੰਝ ਹੀ ਕਰਨਾ ਸੀ। ਇੰਨਾ ਹੀ ਨਹੀਂ ਕਿਸਾਨ ਜਥੇਬੰਦੀਆਂ ਦਾ ਸਮਰਥਨ ਵੀ ਕੁਲਵਿੰਦਰ ਕੌਰ ਨੂੰ ਮਿਲ ਰਿਹਾ ਹੈ। ਕਿਸਾਨ ਆਗੂਆਂ ਦੀ ਮੰਗ ਹੈ ਕਿ ਕੰਗਨਾ ਦਾ ਡੌਪ ਟੈਸਟ ਕਰਵਾਇਆ ਜਾਵੇ।
Post navigation
5 ਰੁਪਏ ਦਾ ‘Parle-G’ ਬਿਸਕੁਟ ਖਰਾਬ ਕਰ ਗਿਆ BJP ਦਾ ਕੰਮ, 37 ਸੀਟਾਂ ‘ਤੇ ਬਿਸਕੁਟ ਨੇ ਕੀਤਾ ਕਮਾਲ!
ਚੋਣਾਂ ਦੇ ਨਤੀਜਿਆਂ ਤੋਂ ਖੁਸ਼ ਰਾਹੁਲ ਗਾਂਧੀ ਲਈ ਇੱਕ ਹੋਰ ਚੰਗੀ ਖਬਰ, ਅਦਾਲਤ ਨੇ ਇਸ ਮਾਮਲੇ ‘ਚ ਦਿੱਤੀ ਜ਼ਮਾਨਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us