ਪ੍ਰਾਣ ਕੱਢਦੀ ਗਰਮੀ ਤੋਂ ਜਲਦ ਮਿਲੇਗੀ ਰਾਹਤ, ਪੰਜਾਬ ‘ਚ ਇਸ ਦਿਨ ਦਸਤਕ ਦੇਵੇਗਾ ਮਾਨਸੂਨ

ਪ੍ਰਾਣ ਕੱਢਦੀ ਗਰਮੀ ਤੋਂ ਜਲਦ ਮਿਲੇਗੀ ਰਾਹਤ, ਪੰਜਾਬ ‘ਚ ਇਸ ਦਿਨ ਦਸਤਕ ਦੇਵੇਗਾ ਮਾਨਸੂਨ

ਜਲੰਧਰ/ਚੰਡੀਗੜ੍ਹ (ਵੀਓਪੀ ਬਿਊਰੋ) ਵੱਟ ਕੱਢਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਤੇਜ਼ ਗਰਮੀ ਵਿੱਚ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਕੁਝ ਦਿਨਾਂ ਤੋਂ ਪੈ ਰਹੀ ਲੂ ਨੇ ਤਾਂ ਕਈ ਬਜ਼ੁਰਗਾਂ ਤੇ ਮਰੀਜ਼ਾਂ ਲਈ ਆਫਤ ਖੜੀ ਕਰ ਦਿੱਤੀ ਸੀ। ਪਰ ਹੁਣ ਅਜਿਹਾ ਲੱਗ ਰਿਹਾ ਹੈ ਕਿ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ ਕਿਉਂਕਿ ਜਲਦ ਹੀ ਪੰਜਾਬ ਦੇ ਵਿੱਚ ਮਾਨਸੂਨ ਦਸਤਕ ਦੇਣ ਵਾਲਾ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਇਸ ਵਾਰ ਪੰਜਾਬ ਵਿੱਚ ਮਾਨਸੂਨ ਦੇ ਸਮੇਂ ਸਿਰ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਜਿਸ ਤਰ੍ਹਾਂ ਅੱਗੇ ਵਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਮਾਨਸੂਨ ਜੂਨ ਦੇ ਤੀਜੇ ਹਫ਼ਤੇ ਪੰਜਾਬ ਵਿੱਚ ਪਹੁੰਚ ਜਾਵੇਗਾ।

ਸੂਬੇ ‘ਚ 20 ਜੂਨ ਤੋਂ ਬਾਅਦ ਮੀਂਹ ਤੋਂ ਵੱਡੀ ਰਾਹਤ ਮਿਲੇਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਪ੍ਰੀ-ਮਾਨਸੂਨ ਤਹਿਤ ਕੁਝ ਮੀਂਹ ਜਾਰੀ ਰਹੇਗਾ। ਫਿਲਹਾਲ ਮਾਨਸੂਨ ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਦੱਖਣੀ ਮਹਾਰਾਸ਼ਟਰ ‘ਚ ਪਹੁੰਚ ਗਿਆ ਹੈ।

error: Content is protected !!