ਹਵਾਈ ਅੱਡੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲ ਰਹੀ ਸੀਆਈਐਸਐਫ ਨੇ ਵੀ ਇਸ ਘਟਨਾ ਦੇ ਸਬੰਧ ਵਿੱਚ ‘ਕੋਰਟ ਆਫ ਇਨਕੁਆਰੀ’ ਦੇ ਹੁਕਮ ਦਿੱਤੇ ਹਨ। ਕੰਗਨਾ ਰਣੌਤ ਦੇ ਥੱਪੜ ਕਾਂਡ ਪਿੱਛੋਂ ਦੇਸ਼ ਭਰ ਚੋਂ ਵੱਖ-ਵੱਖ ਪ੍ਰਤੀਕ੍ਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਕਿਸਾਨ ਇਸ ਥੱਪੜ ਨੂੰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ਖਿਲਾਫ਼ ਕੀਤੀਆਂ ਘਟੀਆ ਟਿੱਪਣੀਆਂ ਦਾ ਬਦਲਾ ਦੱਸ ਰਹੇ ਹਨ। ਓਥੇ ਹੀ ਕਈ ਬਾਲੀਵੁੱਡ ਸਿਤਾਰਿਆਂ ਨੇ ਕੰਗਨਾ ਨਾਲ ਹੋਏ ਦੁਰਵਿਵਹਾਰ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਨੁਪਮ ਖੇਰ ਤੋਂ ਲੈ ਕੇ ਸ਼ੇਖਰ ਸੁਮਨ ਤੱਕ ਦਾ ਕਹਿਣਾ ਹੈ ਕਿ ਕੰਗਨਾ ਨਾਲ ਜੋ ਵੀ ਹੋਇਆ ਉਹ ਬਹੁਤ ਗਲਤ ਹੈ।