ਜਾਣਕਾਰੀ ਮੁਤਾਬਕ 4 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ। ਨੌਜਵਾਨ ਨੂੰ ਗੋਲੀਆਂ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਲੁਧਿਆਣਾ ਸ਼ਹਿਰ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ, ਜਿਸ ਦਾ ਨਾਂ ਯੁਵਰਾਜ ਗੋਇਲ (28) ਸੀ।ਸ਼ੁੱਕਰਵਾਰ ਸਵੇਰੇ 8.45 ਵਜੇ ਗੋਲੀ ਚਲਾਈ ਗਈ। ਉਹ ਕੈਨੇਡਾ ਦੇ ਸਰੀ ‘ਚ ਰਹਿੰਦਾ ਸੀ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਯੁਵਰਾਜ ਅਜੇ ਵਿਆਹਿਆ ਨਹੀਂ ਸੀ। ਪਤਾ ਲੱਗਾ ਹੈ ਕਿ ਕੈਨੇਡੀਅਨ ਪੁਲਸ ਨੇ ਇਸ ਮਾਮਲੇ ਵਿਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਵੀਰ ਬਸਰਾ, ਬਸਰਾ ਸਾਹਿਬ, ਹਰਕੀਰਤ, ਕੇਲੋਨ ਫਰੈਂਕੋਇਸ ਵਜੋਂ ਹੋਈ ਹੈ। ਇਹ ਘਟਨਾ 7 ਜੂਨ ਦੀ ਦੱਸੀ ਜਾਂਦੀ ਹੈ।ਪਰਿਵਾਰ ਦੇ ਕੁਝ ਦੋਸਤਾਂ-ਮਿੱਤਰਾਂ ਮੁਤਾਬਕ ਕੈਨੇਡੀਅਨ ਪੁਲੀਸ ਨੇ ਇਸ ਨੂੰ ‘ਗ਼ਲਤ ਪਛਾਣ’ ਨਾਲ ਜੁੜਿਆ ਮਾਮਲਾ ਦੱਸਿਆ ਹੈ। ਜਾਣਕਾਰੀ ਅਨੁਸਾਰ ਯੁਵਰਾਜ ਜਿਮ ਤੋਂ ਪਰਤਦਿਆਂ ਫੋਨ ’ਤੇ ਆਪਣੀ ਮਾਂ ਨਾਲ ਗੱਲ ਕਰ ਰਿਹਾ ਸੀ। ਜਿਵੇਂ ਹੀ ਉਹ ਆਪਣੇ ਘਰ ਦੀ ਪਾਰਕਿੰਗ ਕੋਲ ਪੁੱਜਾ ਤਾਂ ਉਸ ਨੇ ਫੋਨ ਕੱਟ ਦਿੱਤਾ।