ਪੁੱਤ ਸਿੱਧੂ ਦੇ ਜਨਮਦਿਨ ਮੌਕੇ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ ਕਿਹਾ “ਪੁੱਤ ਤੁਹਾਡੇ ਨਿੱਕੇ ਵੀਰ ਵਿੱਚ ਮੈਂ ਤੁਹਾਨੂੰ ਦੇਖਦੀ ਹਾਂ

ਅੱਜ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇ ਵਾਲਾ ਦਾ ਜਨਮ ਦਿਨ ਹੈ। ਸਿੱਧੂ ਦਾ ਜਨਮ 11 ਜੂਨ, 1993 ਨੂੰ ਪੰਜਾਬ ਦੇ ਜ਼ਿਲ੍ਹੇ ਮਾਨਸਾ ਦੇ ਪਿੰਡ ਮੂਸਾ ’ਚ ਹੋਇਆ। ਮਾਨਸਾ ਦੇ ਪਿੰਡ ਜਵਾਹਰਕੇ ’ਚ 29 ਮਈ, 2022 ਨੂੰ ਅਣਪਛਾਤੇ ਹਮਲਾਵਰਾਂ ਵਲੋਂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਨੂੰ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਨੂੰ ਯਾਦ ਕਰਕੇ ਭਾਵੁਕ ਹੋ ਜਾਂਦੇ ਹਨ।


ਪੁੱਤ ਮੂਸੇ ਵਾਲਾ ਦੇ ਜਨਮਦਿਨ ਮੌਕੇ ਮਾਂ ਚਰਨ ਕੌਰ ਦੇ ਭਾਵੁਕ ਹੁੰਦਿਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ‘ਚ ਚਰਨ ਕੌਰ ਨੇ ਲਿਖਿਆ- ”ਸ਼ੁੱਭ ਪੁੱਤ 2 ਸਾਲ ਹੋ ਗਏ ਆ, ਮੈਂ ਤੁਹਾਨੂੰ ਆਪਣੀ ਬੁੱਕਲ ‘ਚ ਲੈ ਕੇ ਪਿਆਰ ਕਰਦਿਆਂ, ਜਨਮਦਿਨ ਦੀ ਵਧਾਈ ਨਹੀਂ ਦਿੱਤੀ। ਹਾਲਾਤ ਇਸ ਤਰ੍ਹਾਂ ਹੋ ਨਿਬੜਨਗੇ ਮੈਂ ਕਦੇ ਸੋਚਿਆ ਵੀ ਨਹੀਂ ਸੀ। ਮੈਂ ਬੇਸ਼ੱਕ ਤੁਹਾਨੂੰ ਸਰੀਰਕ ਰੂਪ ‘ਚ ਵੇਖ ਨਹੀਂ ਸਕਦੀ ਹਾਂ ਪਰ ਮੈਂ ਮਨ ਦੀਆਂ ਅੱਖਾਂ ਨਾਲ ਤੁਹਾਨੂੰ ਹਰ ਸਮੇਂ ਵੇਖਦੀ ਹਾਂ ਅਤੇ ਤੁਹਾਡੇ ਨਿੱਕੇ ਵੀਰ ‘ਚ ਵੀ ਤੁਹਾਨੂੰ ਮਹਿਸੂਸ ਕਰਦੀ ਹਾਂ। ਬੇਟਾ ਅੱਜ ਤੁਹਾਡੇ ਜਨਮਦਿਨ ‘ਤੇ ਮੈਂ ਅਕਾਲ ਪੁਰਖ ਅੱਖੇ ਇਨਸਾਫ਼ ਦੀ ਸੁਣਵਾਈ ਜਲਦ ਹੋਵੇ ਇਹੀ ਅਰਦਾਸ ਕਰਦੀ ਹਾਂ।”ਮੂਸੇਵਾਲਾ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਵੱਲੋਂ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪਿੰਡ ਮੂਸਾ ਮਾਨਸਾ ਵਿਚ ਫ੍ਰੀ ਕੈਂਸਰ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਹਾਲ ਹੀ ਵਿਚ ਉਨ੍ਹਾਂ ਵੱਲੋਂ ਇਕ ਪੋਸਟ ਸਾਂਝੀ ਕੀਤੀ ਗਈ ਹੈ।

ਪੋਸਟ ਵਿਚ ਲਿਖਿਆ ਗਿਆ ਹੈ ਕਿ ਸ਼ੁੱਭਦੀਪ ਪੰਜਾਬ ਵਿਚ ਫੈਲ ਰਹੇ ਕੈਂਰ ਤੋਂ ਬਹੁਤ ਚਿੰਤਤ ਸੀ। ਆਪਣੇ ਇਲਾਕੇ ਦੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ, ਚੈਕਅੱਪ ਕਰਵਾਉਣ ਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਉਸ ਨੇ ਆਪਣੇ ਦਾਦਾ ਜੀ ਦੇ ਨਾਂ ‘ਤੇ ਹਰ ਸਾਲ ਕੈਂਸਰ ਚੈਕਅੱਪ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਸੀ।

ਉਸੇ ਲੜੀ ਨੂੰ ਅੱਗੇ ਤੋਰਦਿਆਂ ਸ਼ੁਭਦੀਪ ਦੇ ਜਨਮ ਦਿਨ ‘ਤੇ ਮਿਤੀ 11 ਜੂਨ ਪਿੰਡ ਮੂਸਾ ਮਾਨਸਾ ਵਿਖੇ ਕੈਂਸਰ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਸਾਰੇ ਪਿੰਡ ਵਾਸੀਆਂ, ਹਲਕਾ ਨਿਵਾਸੀਆਂ ਨੂੰ ਇਸ ਕੈਂਪ ਵਿਚ ਪਹੁੰਚਣ ਦੀ ਅਪੀਲ ਕਰਦੇ ਹਾਂ ਤਾਂ ਜੋ ਆਪਣੇ ਪਿੰਡਾਂ ਨੂੰ ਕੈਂਸਰ ਤੋਂ ਬਚਾਅ ਸਕੀਏ।

error: Content is protected !!