ਦਰਅਸਲ, ਕੰਗਨਾ ਰਣੌਤ ਲੋਕ ਸਭਾ ਚੋਣਾਂ ਵਿੱਚ ਹਿਮਾਚਲ ਦੀ ਮੰਡੀ ਸੀਟ ਤੋਂ ਜਿੱਤ ਕੇ ਚੰਡੀਗੜ੍ਹ ਤੋਂ ਦਿੱਲੀ ਆ ਰਹੀ ਸੀ ਫਲਾਈਟ ‘ਚ ਸਵਾਰ ਹੋਣ ਤੋਂ ਪਹਿਲਾਂ ਉੱਥੇ ਤਾਇਨਾਤ ਸੀਆਈਐੱਸਐੱਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨੂੰ ਥੱਪੜ ਮਾਰ ਦਿੱਤਾ।
ਕੰਗਨਾ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ ਹਰ ਬਲਾਤਕਾਰੀ, ਕਾਤਲ ਅਤੇ ਚੋਰ ਕੋਲ ਅਪਰਾਧ ਕਰਨ ਦੇ ਭਾਵਨਾਤਮਕ, ਸਰੀਰਕ, ਮਾਨਸਿਕ ਅਤੇ ਵਿੱਤੀ ਕਾਰਨ ਹੁੰਦੇ ਹਨ। ਬਿਨਾਂ ਕਾਰਨ ਕੋਈ ਜੁਰਮ ਨਹੀਂ ਹੁੰਦਾ, ਫਿਰ ਵੀ ਉਨ੍ਹਾਂ ਨੂੰ ਦੋਸ਼ੀ ਠਹਿਰਾ ਕੇ ਜੇਲ੍ਹ ਦੀ ਸਜ਼ਾ ਸੁਣਾਈ ਜਾਂਦੀ ਹੈ।