ਗਾਂ ਦਾ ਸਿਰ ਕੱਟ ਕੇ ਕੋਈ ਸੁੱਟ ਗਿਆ ਮੰਦਿਰ ‘ਚ, ਭੜਕੇ ਲੋਕਾਂ ਨੂੰ ਸ਼ਾਂਤ ਕਰਨ ਲਈ ਪੁਲਿਸ ਨੇ ਦੋ ਸ਼ੱਕੀ ਨੌਜਵਾਨ ਚੁੱਕ ਕੇ ਘਰਾਂ ‘ਤੇ ਚਲਾ’ਤਾ ਬੁਲਡੋਜ਼ਰ

ਗਾਂ ਦਾ ਸਿਰ ਕੱਟ ਕੇ ਕੋਈ ਸੁੱਟ ਗਿਆ ਮੰਦਿਰ ‘ਚ, ਭੜਕੇ ਲੋਕਾਂ ਨੂੰ ਸ਼ਾਂਤ ਕਰਨ ਲਈ ਪੁਲਿਸ ਨੇ ਦੋ ਸ਼ੱਕੀ ਨੌਜਵਾਨ ਚੁੱਕ ਕੇ ਘਰਾਂ ‘ਤੇ ਚਲਾ’ਤਾ ਬੁਲਡੋਜ਼ਰ

ਰਤਲਾਮ (ਵੀਓਪੀ ਬਿਊਰੋ) ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ ਦੇ ਇੱਕ ਮੰਦਰ ਵਿੱਚ ਸ਼ਰਾਰਤੀ ਲੋਕਾਂ ਨੇ ਗਾਂ ਦਾ ਕੱਟਿਆ ਹੋਇਆ ਸਿਰ ਸੁੱਟ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਦੋ ਸ਼ੱਕੀ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਘਰਾਂ ਨੂੰ ਬੁਲਡੋਜ਼ਰ ਚਲਾ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਜਦੋਂ ਪੁਜਾਰੀ ਸ਼ੁੱਕਰਵਾਰ ਸਵੇਰੇ ਰਤਲਾਮ ਜ਼ਿਲੇ ਦੇ ਜਾਵਰਾ ਦੇ ਜਗਨਨਾਥ ਮਹਾਦੇਵ ਮੰਦਰ ਕੰਪਲੈਕਸ ‘ਚ ਪਹੁੰਚੇ ਤਾਂ ਉਨ੍ਹਾਂ ਨੂੰ ਗਾਂ ਦਾ ਕੱਟਿਆ ਹੋਇਆ ਸਿਰ ਮਿਲਿਆ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਘਟਨਾ ਤੋਂ ਗੁੱਸੇ ‘ਚ ਆਏ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਜਾਵੜਾ ਬਾਜ਼ਾਰ ਬੰਦ ਕਰ ਦਿੱਤਾ ਅਤੇ ਚਾਰ ਮਾਰਗੀ ਸੜਕ ਜਾਮ ਕਰ ਦਿੱਤੀ।

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਇੱਕ ਵਿਸ਼ੇਸ਼ ਭਾਈਚਾਰੇ ਦੇ ਦੋ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਦੇ ਘਰਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ ਕੀਤੀ ਗਈ ਹੈ।

ਐਸਪੀ ਰਾਕੇਸ਼ ਖਾਖਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਪੁਲਿਸ ਦੋਵਾਂ ਮੁਲਜ਼ਮਾਂ ਤੱਕ ਪਹੁੰਚੀ ਅਤੇ ਹਿਰਾਸਤ ‘ਚ ਲੈ ਕੇ ਲੋੜੀਂਦੀ ਕਾਰਵਾਈ ਕੀਤੀ ਗਈ।

 

ਜਾਵਰਾ ਸ਼ਹਿਰ ਦੇ ਕਾਜ਼ੀ ਹਾਫਿਜ਼ ਭੂਰੂ ਭਾਈਜਾਨ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

error: Content is protected !!