ਇਨ੍ਹਾਂ ਵਿੱਚੋਂ 570 ਲਾਸ਼ਾਂ ਮੱਕਾ ਦੇ ਸਭ ਤੋਂ ਵੱਡੇ ਮੁਰਦਾਘਰ ਵਿੱਚ ਰੱਖੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਹੱਜ 14 ਜੂਨ ਨੂੰ ਸ਼ੁਰੂ ਹੋਇਆ ਸੀ ਅਤੇ 19 ਜੂਨ ਨੂੰ ਖਤਮ ਹੋਇਆ ਸੀ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਹਜ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਮੌਤ ਦੇ ਮਾਮਲੇ ਸਾਹਮਣੇ ਆਏ ਹਨ। ਹੱਜ ‘ਤੇ ਗਏ 90 ਭਾਰਤੀਆਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ, ਜਦਕਿ ਪਿਛਲੇ ਸਾਲ ਇਸ ਸਮੇਂ ਤੱਕ ਮਰਨ ਵਾਲਿਆਂ ਦੀ ਗਿਣਤੀ 101 ਤੱਕ ਪਹੁੰਚ ਗਈ ਸੀ।