ਮਾਪਿਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜੇਕਰ ਉਸ ਦਾ ਕਤਲ ਕੀਤਾ ਗਿਆ ਹੈ ਤਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।ਮ੍ਰਿਤਕ ਦੇ ਮਾਪਿਆਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਦੀ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਪੁੱਤ ਦੇ ਆਖਰੀ ਦਰਸ਼ਨ ਕਰ ਸਕਣ ਤੇ ਭਾਰਤੀ ਰਸਮ-ਰਿਵਾਜਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ। ਮ੍ਰਿਤਕ ਨੌਜਵਾਨ ਨਵਨਿੰਦਰ ਸਿੰਘ ਬਾਡੀ ਬਿਲਡਰ ਤੇ ਮਿਹਨਤੀ ਨੌਜਵਾਨ ਸੀ।
ਨਵਿੰਦਰ ਸਿੰਘ ਦੀ ਮਾਤਾ ਮਨਜੀਤ ਕੌਰ ਪੰਜਾਬ ਪੁਲੀਸ ਵਿੱਚ ਹੌਲਦਾਰ ਵਜੋਂ ਨਿਯੁਕਤ ਹੈ। ਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ 30 ਲੱਖ ਰੁਪਏ ਖ਼ਰਚ ਕਰਕੇ ਸਾਲ 2019 ਵਿੱਚ ਆਪਣੀ ਨੂੰਹ ਕੁਲਵਿੰਦਰ ਕੌਰ ਨੂੰ ਆਸਟ੍ਰੇਲੀਆ ਭੇਜ ਦਿੱਤਾ ਸੀ। ਉਨ੍ਹਾਂ ਦੋਵਾਂ ਦਾ ਇੱਕ 5 ਸਾਲ ਦਾ ਬੱਚਾ ਵੀ ਹੈ। ਜਿਵੇਂ ਹੀ ਨੌਜਵਾਨ ਸਪਾਊਸ ਵੀਜ਼ੇ ‘ਤੇ ਆਸਟ੍ਰੇਲੀਆ ਪਹੁੰਚਿਆ ਤਾਂ ਕੁੜੀ ਨੇ ਉਸ ਨੂੰ ਉਸ ਤੋਂ ਦੂਰ ਰਹਿਣ ਤੇ ਆਪਣੇ ਦੋਸਤਾਂ ਨਾਲ ਰਹਿਣ ਲਈ ਕਿਹਾ।