13 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਜਾਰੀ;1.5 ਡਿਗਰੀ ਤੱਕ ਵਧਿਆ ਤਾਪਮਾਨ, ਤਿੰਨ ਦਿਨ ਬਾਅਦ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਚ ਮਾਮੂਲੀ ਰਾਹਤ ਮਗਰੋਂ ਗਰਮੀ ਨੇ ਮੁੜ ਤੋਂ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਤਾਪਮਾਨ ਵਧਣ ਦੇ ਨਾਲ-ਨਾਲ ਹੁੰਮਸ ਵਾਲੀ ਗਰਮੀ ਪੈਣ ਲੱਗੀ ਹੈ, ਜਿਸ ਕਰਕੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਕਿਹਾ ਕਿ ਪੰਜਾਬ ਵਿਚ 23, 24, 25, 26 ਤੇ 27 ਜੂਨ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।ਪੰਜਾਬ ਵਿਚ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। 26 ਜੂਨ ਤੋਂ ਪ੍ਰੀ-ਮਾਨਸੂਨ ਰਾਹਤ ਦੇਵੇਗਾ। 22 ਤੋਂ 26 ਜੂਨ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ 26 ਜੂਨ ਵੈਸਟਰਨ ਡਿਸਟਰਬੈਂਸ ਦਾ ਅਸਰ ਦਿਖਾਈ ਦੇਵੇਗਾ ਤੇ ਪੱਛਮੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੀਂਹ ਕਾਰਨ ਬੀਤੇ 2-3 ਦਿਨਾਂ ਤੋਂ ਪਾਰਾ ਕਾਫੀ ਹੇਠਾਂ ਚਲਾ ਗਿਆ ਸੀ ਪਰ ਹੁਣ ਮੌਸਮ ਵਿਭਾਗ ਨੇ 24 ਤੇ 25 ਜੂਨ ਲਈ ਇਕ ਵਾਰ ਫਿਰ ਤੋਂ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਤੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਅੱਜ ਵੀ ਤਾਪਮਾਨ ਵਿਚ ਹਲਕਾ ਵਾਧਾ ਦੇਖਣ ਨੂੰ ਮਿਲੇਗਾ। 24-25 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਵਿਚ ਰਿਕਾਰਡ ਕੀਤਾ ਜਾਵੇਗਾ। ਇਸ ਲਈ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆਹੈ। ਹੀਟਵੇਵ ਦਾ ਅਸਰ ਸਿਰਫ ਦੋ ਦਿਨ ਹੀ ਰਹੇਗਾ।

26 ਜੂਨ ਤੋਂ ਪੰਜਾਬ ਵਿਚ ਪ੍ਰੀ-ਮਾਨਸੂਨ ਦੇ ਐਕਟੀਵੇਟ ਹੋਣ ਦੇ ਆਸਾਰ ਬਣੇ ਹੋਏ ਹਨ। 26 ਤੇ 27 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਨਹੀਂ ਤਾਂ ਬੱਦਲ ਛਾਏ ਰਹਿਣਗੇ ਤੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਪਰ 28 ਜੂਨ ਨੂੰ ਜ਼ਿਆਦਾਤਰ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲਵਾਈ ਹੋ ਸਕਦੀ ਹੈ ਪਰ ਤਾਪਮਾਨ ਵਿਚ ਕੋਈ ਗਿਰਾਵਟ ਦਰਜ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 28 ਤੇ 29 ਜੂਨ ਨੂੰ ਪੰਜਾਬ ਵਿੱਚ ਆਪਣੇ ਤੈਅ ਸਮੇਂ ਅਨੁਸਾਰ ਮੌਨਸੂਨ ਦਸਤਕ ਦੇ ਸਕਦਾ ਹੈ। ਮੌਨਸੂਨ ਦੀ ਆਮਦ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਜੁਲਾਈ ਮਹੀਨੇ ਦੇ ਸ਼ੁਰੂ ਵਿੱਚ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਮੁਤਾਬਕ ਮਾਨਸੂਨ 27 ਜੂਨ ਤੋਂ 3 ਜੁਲਾਈ ਦਰਮਿਆਨ ਉੱਤਰ ਪੱਛਮੀ ਭਾਰਤ ਵਿੱਚ ਪਹੁੰਚ ਸਕਦਾ ਹੈ। ਅਗਲੇ 3-4 ਦਿਨਾਂ ਵਿੱਚ ਉੱਤਰੀ ਅਰਬ ਸਾਗਰ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਪੱਛਮੀ ਬੰਗਾਲ, ਝਾਰਖੰਡ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹੋਰ ਹਿੱਸਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਅਨੁਕੂਲ ਹਾਲਾਤ ਹਨ।

error: Content is protected !!