21 ਸਾਲਾ ਗੁਰਦੀਪ ਸਿੰਘ ਮਾਨਾ ਦਾ ਸਿਰ ਵਿੱਚ ਲੋਹੇ ਦੀ ਰਾਡ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਦੋਸ਼ੀ ਪਿਓ-ਪੁੱਤ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਦੋਵਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਪਿੰਡ ਇਕੋਲਾਹਾ ਵਿਖੇ 23 ਜੂਨ ਨੂੰ ਕਬੂਤਰ ਉਡਾਉਣ ਮੁਕਾਬਲੇ ਕਰਵਾਏ ਗਏ ਸਨ।ਸ਼ਾਮ ਕਰੀਬ ਸਾਢੇ ਸੱਤ ਵਜੇ ਕੁਲਦੀਪ ਸਿੰਘ ਵਿੱਕੀ ਆਪਣੀ ਕਾਰ ਵਿੱਚ ਗੁਰਦੁਆਰਾ ਸੰਗਤਸਰ ਸਾਹਿਬ ਦੇ ਸਾਹਮਣੇ ਚੌਕ ਵਿੱਚ ਆਇਆ ਤਾਂ ਗੁਰਦੀਪ ਸਿੰਘ ਮਾਨਾ ਆਪਣੇ ਮੋਟਰਸਾਈਕਲ ’ਤੇ ਆਇਆ। ਇਸ ਦੌਰਾਨ ਗੁਰਦੀਪ ਸਿੰਘ ਮਾਣਾ ਨੇ ਟਿੰਕੂ ਨੂੰ ਕਬੂਤਰਬਾਜ਼ੀ ਮੁਕਾਬਲੇ ਵਿੱਚ ਬੁਲਾਉਣ ’ਤੇ ਗੁੱਸਾ ਜ਼ਾਹਰ ਕੀਤਾ।
ਗੁਰਦੀਪ ਸਿੰਘ ਅਤੇ ਕੁਲਦੀਪ ਸਿੰਘ ਵਿਚਕਾਰ ਕਾਫੀ ਬਹਿਸ ਹੋ ਗਈ, ਜਿਸ ਤੋਂ ਬਾਅਦ ਦੋਵੇਂ ਆਪਣੇ ਘਰ ਚਲੇ ਗਏ। ਰਾਤ ਕਰੀਬ 9 ਵਜੇ ਕੁਲਦੀਪ ਸਿੰਘ ਵਿੱਕੀ ਆਪਣੇ ਲੜਕੇ ਦਮਨ ਔਜਲਾ ਦੇ ਨਾਲ ਗੁਰਦੀਪ ਸਿੰਘ ਮਾਨਾ ਦੇ ਘਰ ਦੇ ਬਾਹਰ ਆਇਆ ਅਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਦੋਂ ਮਾਨਾ ਘਰੋਂ ਬਾਹਰ ਆਇਆ ਤਾਂ ਪਿਓ-ਪੁੱਤ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।