Skip to content
Sunday, November 24, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
June
26
ਜ਼ਮੀਨੀ ਵਿਵਾਦ ਨੂੰ ਲੈਕੇ ਖੇਤ ਚ ਆਪਸ ਚ ਭਿੜੇ,ਚੱਲੀਆਂ ਗੋਲੀਆਂ, ਪਿਓ-ਪੁੱਤਰ ਸਮੇਂਤ 3 ਦੀ ਹੋਈ ਮੌ+ਤ
Latest News
National
Politics
Punjab
ਜ਼ਮੀਨੀ ਵਿਵਾਦ ਨੂੰ ਲੈਕੇ ਖੇਤ ਚ ਆਪਸ ਚ ਭਿੜੇ,ਚੱਲੀਆਂ ਗੋਲੀਆਂ, ਪਿਓ-ਪੁੱਤਰ ਸਮੇਂਤ 3 ਦੀ ਹੋਈ ਮੌ+ਤ
June 26, 2024
Voice of Punjab
ਪਟਿਆਲਾ ਜ਼ਿਲ੍ਹੇ ਵਿੱਚ ਹਲਕਾ ਘਨੌਰ ਦੇ ਪਿੰਡ ਚਤੁਰ ਨਿਗਾਵਾਂ ਨੇੜੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਫਾਇਰਿੰਗ ਵਿੱਚ ਪਿਓ-ਪੁੱਤ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ।ਜਾਣਕਾਰੀ ਅਨੁਸਾਰ ਇਹ ਝਗੜਾ 30 ਏਕੜ ਜ਼ਮੀਨ ਨੂੰ ਲੈ ਕੇ ਹੋਇਆ ਹੈ। ਦੋਵੇਂ ਧਿਰਾਂ ਉਸ ਜ਼ਮੀਨ ‘ਤੇ ਕਬਜ਼ਾ ਲੈਣ ਲਈ ਪਹੁੰਚੀਆਂ ਹੋਈਆਂ ਸਨ, ਜਿੱਥੇ ਇਕ ਧਿਰ ਦੇ ਦੋ ਵਿਅਕਤੀਆਂ (ਪਿਓ-ਪੁੱਤ ) ਦੀ ਮੌਤ ਹੋ ਗਈ ਅਤੇ ਦੂਸਰੇ ਧਿਰ ਦੇ ਇਕ ਵਿਅਕਤੀ ਦੀ ਮੌਤ ਹੋਈ ਹੈ।
ਦਰਅਸਲ ‘ਚ ਦਿਲਬਾਗ ਸਿੰਘ ਤੇ ਉਸ ਦਾ ਪੁੱਤਰ ਜਸਵਿੰਦਰ ਸਿੰਘ ਜੱਸੀ ਵਾਸੀ ਪਿੰਡ ਨੋਗਾਵਾਂ ਜਦੋਂ ਨੇੜਲੇ ਪਿੰਡ ਚਤਰ ਨਗਰ ਵਿੱਚ ਠੇਕੇ ‘ਤੇ ਲਈ ਜ਼ਮੀਨ ‘ਚ ਪੁੱਜੇ ਤਾਂ ਉਥੇ ਪਹਿਲਾਂ ਤੋਂ ਹੀ ਦੂਜੀ ਧਿਰ ਦੇ ਵਿਅਕਤੀ ਸਤਵਿੰਦਰ ਸਿੰਘ, ਹਰਜਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਚਤਰ ਨਗਰ ਮੌਜੂਦ ਸਨ। ਇਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਜ਼ਮੀਨ ਨੂੰ ਲੈ ਕੇ ਆਪਸੀ ਵਿਵਾਦ ਹੋ ਗਿਆ ਤੇ ਹੱਥੋਂ ਪਾਈ ਤੋਂ ਬਾਅਦ ਗੋਲ਼ੀਬਾਰੀ ਵੀ ਹੋਈ।ਇਸ ਦੌਰਾਨ ਦੂਜੀ ਧਿਰ ਦੇ ਵਿਅਕਤੀਆਂ ਨੇ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਸਿੰਘ ਜੱਸੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਦ ਕਿ ਪਹਿਲੀ ਧਿਰ ਦੇ ਵਿਅਕਤੀ ਸਤਵਿੰਦਰ ਸਿੰਘ ਦੀ ਵੀ ਮੌਤ ਹੋ ਗਈ ਤੇ ਉਸ ਦੇ ਨਾਲ ਦੇ ਸਾਥੀ ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਰਜਿੰਦਰਾ ਹਸਪਤਾਲ ਪਟਿਆਲਾ ਗੋਲ਼ੀ ਵੱਜਣ ਕਾਰਨ ਜ਼ੇਰੇ ਇਲਾਜ ਹਨ।ਇਸ ਮੌਕੇ ਡੀਐਸਪੀ ਘਨੌਰ ਬੂਟਾ ਸਿੰਘ ਅਤੇ ਥਾਣਾ ਸ਼ੰਭੂ ਪੁਲਿਸ ਦੇ ਐਸਐਚਓ ਅਮਨਪਾਲ ਸਿੰਘ ਵਿਰਕ ਪੁਲਿਸ ਪਾਰਟੀ ਸਮੇਤ ਪਹੁੰਚ ਗਏ। ਘਟਨਾ ਸਥਾਨ ਉਪਰ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਜੱਸੀ ਦੀਆਂ ਲਾਸ਼ਾਂ ਖੇਤਾਂ ‘ਚ ਪਈਆਂ ਸਨ। ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਗਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ‘ਚ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਖੂਨੀ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
ਜ਼ਮੀਨ ਇੰਡੋਨੇਸ਼ੀਆਈ ਕੰਪਨੀ ਨੂੰ ਠੇਕੇ
‘
ਤੇ ਦਿੱਤੀ ਗਈ ਸੀ :
ਕਿਸਾਨ ਯੂਨੀਅਨ ਚੜੂਨੀ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਅਮਰਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਜ਼ਮੀਨੀ ਵਿਵਾਦ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਸੀ। ਇਹ ਜ਼ਮੀਨ ਇੱਕ ਇੰਡੋਨੇਸ਼ੀਆਈ ਕੰਪਨੀ ਨੂੰ ਠੇਕੇ ‘ਤੇ ਦਿੱਤੀ ਗਈ ਸੀ। ਇਸ ਮੁੱਦੇ ਨੂੰ ਲੈ ਕੇ ਦੋਵੇਂ ਕਾਫੀ ਸਮੇਂ ਤੋਂ ਆਹਮੋ-ਸਾਹਮਣੇ ਸਨ। ਬੀਤੀ ਰਾਤ ਦਿਲਬਾਗ ਸਿੰਘ ਅਤੇ ਉਸ ਦੇ ਸਾਥੀਆਂ ਨੇ ਕਰੀਬ 2 ਏਕੜ ਜ਼ਮੀਨ ਵਾਹੀ ਕੀਤੀ ਸੀ।
ਇਸ ਬਾਰੇ ਜਦੋਂ ਦੂਜੀ ਧਿਰ ਨੂੰ ਪਤਾ ਲੱਗਾ ਤਾਂ ਮਾਮਲਾ ਗਰਮਾ ਗਿਆ। ਇਸ ਵਿਵਾਦ ਨੂੰ ਲੈ ਕੇ ਤਿੰਨ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਸੀ। ਕਿਸਾਨ ਆਗੂ ਨੇ ਦੋਸ਼ ਲਾਇਆ ਹੈ ਕਿ ਸਿਆਸੀ ਲੋਕ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਕਾਰਨ ਅੱਜ ਮਾਮਲਾ ਇੰਨਾ ਵੱਧ ਗਿਆ ਕਿ ਤਿੰਨ ਲੋਕਾਂ ਦੀ ਜਾਨ ਚਲੀ ਗਈ।
Post navigation
3 ਬੱਚਿਆਂ ਦੀ ਮਾਂ ਦੇ ਪਿਆਰ ਚ ਗ੍ਰਿਫਤਾਰ ਸੀ 19 ਸਾਲ ਦਾ ਨੌਜਵਾਨ, ਪਤੀ ਨੇ ਰੰਗੇ ਹੱਥੀ ਫੜ੍ਹੀ ਪਤਨੀ ਤਾਂ ਪ੍ਰੇਮੀ ਦਾ ਕੀਤਾ ਇਹ ਹਾਲ
ਕਾਂਗਰਸ ਨੇ ਜਲੰਧਰ ਨੂੰ ਮੰਦਹਾਲੀ ਵਿੱਚ ਧੱਕਿਆ, ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਲੁੱਟੇ ਕਰੋੜਾਂ ਰੁਪਏ : ਆਪ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us