
ਹਿਮਾਚਲ ਅਤੇ ਹਰਿਆਣਾ ‘ਚ ਮੀਂਹ ਤੋਂ ਬਾਅਦ ਪੰਜਾਬ ‘ਚ ਪ੍ਰੈਸ਼ਰ ਬਿਲਡਿੰਗ ਕਾਰਨ ਨਮੀ ਵਾਲੇ ਹਾਲਾਤ ਪੈਦਾ ਹੋਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਬੀਤੀ ਸ਼ਾਮ 42.3 ਡਿਗਰੀ ਤਾਪਮਾਨ ਨਾਲ ਅੰਮ੍ਰਿਤਸਰ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।ਇਸ ਤੋਂ ਇਲਾਵਾ ਜਿੱਥੇ ਹੁਣ ਤੱਕ ਪੰਜਾਬ ‘ਚ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਸੀ, ਉੱਥੇ ਹੀ ਅੱਜ ਸੂਬੇ ‘ਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 9 ਜ਼ਿਲ੍ਹਿਆਂ ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਾਲੇਰਕੋਟਲਾ, ਲੁਧਿਆਣਾ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜਿਸ ਵਿੱਚ ਰਾਜਸਥਾਨ, ਛੱਤੀਸਗੜ੍ਹ, ਪੱਛਮੀ ਬੰਗਾਲ ਦੇ ਬਾਕੀ ਹਿੱਸੇ, ਝਾਰਖੰਡ ਅਤੇ ਬਿਹਾਰ, ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹੋਰ ਹਿੱਸੇ, ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹੋਰ ਹਿੱਸੇ, ਉੱਤਰਾਖੰਡ ਦੇ ਕੁਝ ਹਿੱਸੇ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਪੰਜਾਬ ਦੇ ਉੱਤਰੀ ਹਿੱਸੇ ਸ਼ਾਮਲ ਹਨ ਅਤੇ ਹਰਿਆਣਾ ਦੇ ਉੱਤਰੀ ਹਿੱਸੇ ਵਿੱਚ ਅੱਗੇ ਵਧਣ ਲਈ ਹਾਲਾਤ ਪੂਰੀ ਤਰ੍ਹਾਂ ਅਨੁਕੂਲ ਹਨ।