ਇਸ ਹਾਦਸੇ ‘ਚ ਕਰੀਬ 8 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚ 3 ਔਰਤਾਂ ਵੀ ਸ਼ਾਮਲ ਹਨ। ਘਟਨਾ ਦੇ ਸਮੇਂ ਬੱਸ ਵਿੱਚ ਕਰੀਬ 45 ਸ਼ਰਧਾਲੂ ਸਵਾਰ ਸਨ। ਖੁਸ਼ਕਿਸਮਤੀ ਇਹ ਰਹੀ ਕਿ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਬ੍ਰੇਕ ਫੇਲ ਹੋਣ ਦੀ ਸੂਚਨਾ ਮਿਲਣ ‘ਤੇ ਯਾਤਰੀ ਬੱਸ ਤੋਂ ਛਾਲ ਮਾਰਦੇ ਨਜ਼ਰ ਆ ਰਹੇ ਹਨ।