ਇਸ ਦੀਆਂ ਕੁਝ ਤਸਵੀਰਾਂ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। । ਦੱਸ ਦੇਈਏ ਕਿ ਦਰਸ਼ਨ ਲੱਖੇਵਾਲ ਦੀ ਮਾਂ ਦਾ ਪਹਿਲਾਂ ਹੀ ਦਿਹਾਂਤ ਹੋ ਗਿਆ ਸੀ ਅਤੇ ਹੁਣ ਪਿਤਾ ਦੇ ਦਿਹਾਂਤ ਤੋਂ ਬਾਅਦ ਗਾਇਕ ਪੂਰੀ ਤਰ੍ਹਾਂ ਟੁੱਟ ਚੁੱਕਿਆ ਹੈ। ਉਹ ਆਪਣੇ ਮਾਪਿਆਂ ਨੂੰ ਯਾਦ ਕਰਕੇ ਭਾਵੁਕ ਹੋ ਗਿਆ।
ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਨੇ ਆਪਣੇ ਪਿਤਾ ਜੀ ਦੇ ਨਾਲ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਹੱਥ ‘ਚ ਮਾਂ ਦੀ ਤਸਵੀਰ ਫੜ੍ਹੀ ਹੋਈ ਹੈ ਅਤੇ ਪਿਤਾ ਜੀ ਬੈੱਡ ‘ਤੇ ਬੈਠੇ ਹੋਏ ਹਨ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਮਿਸ ਯੂ ਮੰਮੀ ਡੈਡੀ।’ ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਕੁਮੈਂਟਸ ਦਿੱਤੇ ਜਾ ਰਹੇ ਹਨ।