ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਇਸ ਮੌਕੇ ਸ਼ਿਵ ਸੈਨਾ ਆਗੂ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਇੱਕ ਪ੍ਰੋਗਰਾਮ ਤੋਂ ਬਾਹਰ ਨਿਕਲਦੇ ਹੀ ਸ਼ਿਵ ਸੈਨਾ ਆਗੂ ’ਤੇ ਨਿਹੰਗ ਸਿੰਘ ਦੇ ਬਾਣੇ ਵਿੱਚ ਆਏ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਸ਼ਿਵ ਸੈਨਾ ਆਗੂ ਸਕੂਟਰੀ ਉੱਤੇ ਜਾ ਰਿਹਾ ਸੀ ਤਾਂ ਉਹ ਵਿਅਕਤੀਆਂ ਆ ਕੇ ਉਸ ਨੂੰ ਰੋਕ ਲੈਂਦੇ ਹਨ ਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਨਾਲ ਇੱਕ ਗੰਨਮੈਨ ਮੌਜੂਦ ਸੀ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦਾ ਬਚਾਅ ਜ਼ਰੂਰ ਹੋਇਆ ਪਰ 80 ਫੀਸਦੀ ਉਨ੍ਹਾਂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ । ਇਲਜ਼ਾਮ ਹਨ ਕਿ ਘਟਨਾ ਦੌਰਾਨ ਸੰਦੀਪ ਥਾਪਰ ਦਾ ਗੰਨਮੈਨ ਮੂਕ ਦਰਸ਼ਕ ਬਣ ਕੇ ਇਕ ਪਾਸੇ ਖੜ੍ਹਾ ਰਿਹਾ ਅਤੇ ਗੋਰੇ ਨੂੰ ਬਚਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਖੂਨ ਨਾਲ ਲੱਥਪੱਥ ਹਾਲਤ ‘ਚ ਗੋਰਾ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।