ਪਹਿਲੀਂ ਪਤਨੀ ਛੱਡ ਗਈ ਤਾਂ ਦੂਜੀ ਨਾਲ ਚਲਾ ਲਿਆ ਚੱਕਰ, ਅਗਲੀ ਦੇ ਘਰਦਿਆਂ ਨੇ ਰੋਕਿਆ ਤਾਂ ਕਰ ਲਈ ਖੁ+ਦਕੁਸ਼ੀ

ਪਹਿਲੀਂ ਪਤਨੀ ਛੱਡ ਗਈ ਤਾਂ ਦੂਜੀ ਨਾਲ ਚਲਾ ਲਿਆ ਚੱਕਰ, ਅਗਲੀ ਦੇ ਘਰਦਿਆਂ ਨੇ ਰੋਕਿਆ ਤਾਂ ਕਰ ਲਈ ਖੁ+ਦਕੁਸ਼ੀ

ਫਾਜ਼ਿਲਕਾ (ਵੀਓਪੀ ਬਿਊਰੋ) ਫਾਜ਼ਿਲਕਾ ਜਿਲੇ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪ੍ਰੇਮ ਸਬੰਧਾਂ ਵਿੱਚ ਇੱਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਲਈ ਹੈ। ਉਕਤ ਨੌਜਵਾਨ ਪਹਿਲਾ ਵੀ ਵਿਆਹਿਆ ਹੋਇਆ ਸੀ ਪਰ ਉਸਦੀ ਪਤਨੀ ਕਿਸੇ ਕਾਰਨ ਉਸ ਨੂੰ ਛੱਡ ਕੇ ਚਲੇ ਗਏ। ਇਸ ਤੋਂ ਬਾਅਦ ਉਕਤ 22 ਸਾਲਾਂ ਨੌਜਵਾਨ ਦੀ ਪ੍ਰੇਮ ਗਾਥਾ ਕਿਸੇ ਹੋਰ ਕੁੜੀ ਨਾਲ ਸ਼ੁਰੂ ਹੋ ਗਈ ਪਰ ਉਸ ਕੁੜੀ ਕੋਲੋਂ ਵੀ ਉਸ ਨੂੰ ਪਿਆਰ ਸਿਵੇ ਚੜਦਾ ਨਹੀਂ ਦਿਖਿਆ ਤਾਂ ਉਸਨੇ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੁਢਲੀ ਜਾਣਕਾਰੀ ਤੋਂ ਪ੍ਰਾਪਤ ਹੋਇਆ ਹੈ ਕਿ ਨੌਜਵਾਨ ਦਿਹਾੜੀਦਾਰ ਸੀ ਅਤੇ ਮਜ਼ਦੂਰੀ ਕਰਕੇ ਆਪਣਾ ਟਾਈਮ ਟਪਾਉਂਦਾ ਸੀ।

ਇਹ ਸਾਰਾ ਮਾਮਲਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਨਵਾਂ ਸਲੇਮਸ਼ਾਹ ਤੋਂ ਸਾਹਮਣੇ ਆਇਆ ਹੈ। ਪ੍ਰੇਮ ਸਬੰਧਾਂ ਕਾਰਨ ਇਕ ਨੌਜਵਾਨ ਵਲੋਂ ਜ਼ਹਿਰੀਲਾ ਪਦਾਰਥ ਨਿਗਲਣ ਲਿਆ ਹੈ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਲਿਆਂਦਾ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਰਿੰਕੂ ਸਿੰਘ (22) ਦੇ ਪਿਤਾ ਮਾਹਲਾ ਸਿੰਘ ਨੇ ਦੱਸਿਆ ਕਿ ਉਹ ਪਿੰਡ ਨਵਾਂ ਸਲੇਮਸ਼ਾਹ ਦੇ ਰਹਿਣ ਵਾਲੇ ਹਨ ਅਤੇ ਉਸ ਦੇ ਤਿੰਨ ਪੁੱਤਰ ਹਨ। ਮ੍ਰਿਤਕ ਉਸ ਦਾ ਵੱਡਾ ਪੁੱਤਰ ਸੀ, ਜੋ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਸੀ। ਜਿਸ ਦਾ ਵਿਆਹ ਕਰੀਬ 2 ਸਾਲ ਪਹਿਲਾਂ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਕੁਝ ਮਹੀਨਿਆਂ ਬਾਅਦ ਉਸ ਨੂੰ ਛੱਡ ਗਈ ਸੀ। ਜਿਸ ਤੋਂ ਬਾਅਦ ਉਸਦਾ ਲੜਕਾ ਇੱਕ ਹੋਰ ਲੜਕੀ ਦੇ ਸੰਪਰਕ ਵਿੱਚ ਆਇਆ। ਦੋਵਾਂ ਵਿਚਾਲੇ ਕਰੀਬ ਇਕ ਸਾਲ ਤੋਂ ਗੱਲਬਾਤ ਚੱਲ ਰਹੀ ਸੀ।

ਉਸ ਨੇ ਦੋਸ਼ ਲਾਇਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਲੜਕੇ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਦੁਖੀ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਲਿਆਂਦਾ ਗਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਫਾਜ਼ਿਲਕਾ ਪੁਲਿਸ ਕੋਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

error: Content is protected !!