ਦੱਸ ਦਈਏ ਕਿ 16 ਜੂਨ ਨੂੰ ਬਰਨਾਲਾ ਵਿੱਚ ਇੱਕ ਆਲਟੋ ਕਾਰ ਨੂੰ ਅੱਗ ਲੱਗਣ ਕਾਰਨ ਹਰਚਰਨ ਸਿੰਘ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਇਸ ਘਟਨਾ ਨੂੰ ਹਾਦਸਾ ਕਰਾਰ ਦਿੱਤਾ ਗਿਆ ਸੀ। ਘਟਨਾ ਸਮੇਂ ਸ਼ੱਕ ਪੈਦਾ ਹੋਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਜਾਂਚ ਦੌਰਾਨ ਕਤਲ ਦਾ ਮਾਮਲਾ ਸਾਹਮਣੇ ਆਇਆ।
ਐਸਐਸਪੀ ਨੇ ਦੱਸਿਆ ਕਿ ਮ੍ਰਿਤਕ ਹਰਚਰਨ ਸਿੰਘ ਦੀ ਪਤਨੀ ਦੇ ਪ੍ਰੇਮ ਸਬੰਧ ਸਨ, ਜਿਸ ਕਾਰਨ ਦੋਵਾਂ ਨੇ ਉਸ ਨੂੰ ਰਸਤੇ ਵਿੱਚੋਂ ਹਟਾਉਣ ਲਈ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਮ੍ਰਿਤਕ ਦੇ ਗਲੇ ਵਿੱਚ ਰੱਸੀ ਪਾ ਕੇ ਉਸ ਦੇ ਮੂੰਹ ਅਤੇ ਨੱਕ ’ਤੇ ਮੱਛਰ ਮਾਰਨ ਵਾਲੀ ਦਵਾਈ ਛਿੜਕ ਕੇ ਕਾਰ ਵਿੱਚ ਬੇਹੋਸ਼ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਕਾਰ ਵਿੱਚ ਪੈਟਰੋਲ ਪਾ ਕੇ ਅੱਗ ਲਾ ਦਿੱਤੀ ਅਤੇ ਘਟਨਾ ਨੂੰ ਹਾਦਸਾ ਕਰਾਰ ਦਿੱਤਾ।