ਜਿਸ ਦੌਰਾਨ ਉਹਨਾਂ ਵੱਲੋਂ ਆਉਂਦੇ ਸੀ ਆਉਂਦੇ ਹੀ ਇਸ ਔਰਤ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਦੇ ਘਰ ਵਾਲੇ ਬਾਰੇ ਪੁੱਛਿਆ ਜਿਸ ਤੋਂ ਬਾਅਦ ਉਸ ਔਰਤ ਵੱਲੋਂ ਆਪਣੇ ਪਤੀ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਗਈ ਕਿ ਕੁਝ ਲੋਕ ਘਰ ਵਿੱਚ ਆਏ ਹਨ ਅਤੇ ਗਾਲੀ ਗਲੋਚ ਕਰ ਰਹੇ ਹਨ ਅਤੇ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਜਿਸ ਤੋਂ ਬਾਅਦ ਇਹਨਾਂ ਵਿਅਕਤੀਆਂ ਵੱਲੋਂ ਔਰਤ ਦਾ ਸ਼ਰੇਆਮ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਉੱਥੇ ਹੀ ਇਸ ਘਟਨਾ ਸਬੰਧੀ ਪਤਾ ਲੱਗਦੇ ਹੀ ਥਾਣਾ ਰਾਜਾਸਾਂਸੀ ਦੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਜਿਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋ ਦਿਨ ਪਹਿਲੇ ਆਪਸੀ ਰਜੇ ਤੇ ਚਲਦੇ ਇਹਨਾਂ ਦੀ ਤਕਰਾਰ ਹੋਈ ਸੀ ਜਿਹਦੇ ਚਲਦੇ ਅੱਜ ਦੋ ਨੌਜਵਾਨ ਇਸ ਔਰਤ ਦੇ ਘਰ ਆਏ ਤੇ ਔਰਤ ਨੂੰ ਇਕੱਲੀ ਵੇਖ ਉਸ ਨੂੰ ਦੋ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਉਹਨਾਂ ਦੱਸਿਆ ਕਿ ਅਸੀਂ ਅੱਠ ਲੋਕਾਂ ਤੇ ਪਰਚਾ ਦਰਜ ਕੀਤਾ ਹੈ ਜਿਨਾਂ ਵਿੱਚੋਂ ਦੋ ਨੂੰ ਅਸੀਂ ਗਿਰਿਫਤਾਰ ਕਰ ਲਿਆ ਹੈ। ਤੇ ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।