ਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਤੋਂ ਬੈਰੀਕੇਡ ਹਟਾਉਂਣ ਦੇ ਹੁਕਮ, ਅੱਗੋਂ ਹਰਿਆਣਾਂ ਦੀ ਨਾਂਹ, ਕਿਹਾ, ਕਿਸਾਨ ਹਟਣਗੇ ਤਾਂ…..

ਪੰਜਾਬ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਪੰਜਾਬ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਤੇ ਵੱਡਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸ਼ੰਭੂ ਸਰਹੱਦ ਪਿਛਲੇ 5 ਮਹੀਨਿਆਂ ਤੋਂ ਬੰਦ ਹੈ।ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਕਾਨੂੰਨ ਵਿਵਸਥਾ ਵੀ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਹਾਈਕੋਰਟ ਨੇ ਖਨੌਰੀ ਸਰਹੱਦ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਦੀ ਜਾਂਚ ਲਈ ਐਸਆਈਟੀ ਬਣਾਉਣ ਦੇ ਵੀ ਹੁਕਮ ਦਿੱਤੇ ਹਨ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ 13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਹੜਤਾਲ ‘ਤੇ ਬੈਠੀਆਂ ਹਨ

ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਸਨ। ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਸੀ। ਸ਼ੰਭੂ ਸਰਹੱਦ ਬੰਦ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ। ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਸੀ।ਦੱਸ ਦਈਏ ਕਿ ਸ਼ੰਭੂ ਸਰਹੱਦ ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਸਨ। ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਸੀ। ਸ਼ੰਭੂ ਸਰਹੱਦ ਬੰਦ ਹੋਣ ਕਾਰਨ ਪੰਜਾਬ ਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ ਸੀ। ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਸੀ।

ਇਸ ਬਾਰੇ ਕਿਸਾਨ ਆਗੂ ਮਨਜੀਤ ਰਾਏ ਨੇ ਕਿਹਾ ਕਿ ਸਾਨੂੰ ਅਜੇ ਤੱਕ ਹੁਕਮਾਂ ਦੀ ਕਾਪੀ ਨਹੀਂ ਮਿਲੀ ਪਰ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਅਸੀਂ ਵਾਰ-ਵਾਰ ਪੁੱਛ ਰਹੇ ਹਾਂ ਕਿ ਕਿਸ ਸੰਵਿਧਾਨ ਤੇ ਕਾਨੂੰਨ ਤਹਿਤ ਸੜਕਾਂ ‘ਤੇ ਕੰਧਾਂ ਬਣਾਈਆਂ ਗਈਆਂ ਹਨ। ਸਰਕਾਰ ਨੇ ਲੋਕਤੰਤਰ ਦੀ ਅਣਦੇਖੀ ਕਰਕੇ ਇਨ੍ਹਾਂ ਸੜਕਾਂ ਨੂੰ ਬੰਦ ਕਰ ਦਿੱਤਾ ਸੀ। ਇਹ ਰਾਜਧਾਨੀ ਵਿੱਚ ਜਾਣ ਲਈ ਆਮ ਜਨਤਾ, ਕਿਸਾਨਾਂ ਤੇ ਵਪਾਰੀਆਂ ਦੀਆਂ ਭਾਵਨਾਵਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਬੈਠਣਾ ਨਹੀਂ ਚਾਹੁੰਦੇ, ਅਸੀਂ ਦਿੱਲੀ ਜਾਣਾ ਚਾਹੁੰਦੇ ਹਾਂ। ਇਸ ਸਬੰਧੀ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਾਂਗੇ।ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਉਪਰ ਹਰਿਆਣਾ ਸਰਕਾਰ ਦੇ ਵਕੀਲ ਦੀਪਕ ਸੱਭਰਵਾਲ ਨੇ ਕਿਹਾ ਕਿ ਬੈਰੀਕੇਡ ਉਦੋਂ ਹੀ ਖੁੱਲ੍ਹਣਗੇ ਜਦੋਂ ਕਿਸਾਨ ਪਾਸੇ ਹਟਣਗੇ। ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਹੁਕਮ ਦਿੱਤੇ ਹਨ ਕਿ ਅਮਨ-ਸ਼ਾਂਤੀ ਦੀ ਸਥਿਤੀ ਬਣਾ ਕੇ ਰੱਖੀ ਜਾਵੇ।

ਐਡਵੋਕੇਟ ਦੀਪਕ ਸੱਭਰਵਾਲ ਨੇ ਕਿਹਾ ਹੈ ਕਿ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਬੈਰੀਕੇਡ ਹਟਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਜੇਕਰ ਕਾਨੂੰਨ ਵਿਵਸਥਾ ਦੀ ਸਥਿਤੀ ਆਉਂਦੀ ਹੈ ਤਾਂ ਸਰਕਾਰ ਜੋ ਚਾਹੇ ਫੈਸਲਾ ਲੈ ਸਕਦੀ ਹੈ। ਇਹੀ ਹੁਕਮ ਪੰਜਾਬ ਸਰਕਾਰ ਨੂੰ ਵੀ ਅਮਨ-ਕਾਨੂੰਨ ਬਣਾਈ ਰੱਖਣ ਲਈ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਾਈਵੇ ਉਦੋਂ ਹੀ ਖੋਲ੍ਹਿਆ ਜਾਵੇਗਾ, ਜਦੋਂ ਕਿਸਾਨ ਉਥੋਂ ਹਟਣਗੇ।

error: Content is protected !!