ਮੋਗਾ ‘ਚ 22 ਸਾਲਾਂ ਨੌਜਵਾਨ ਦਾ ਕ*ਤ*ਲ… ਸੈਲੂਨ ਬੰਦ ਕਰਕੇ ਘਰ ਆਉਂਦੇ ਨੂੰ ਰਾਹ ‘ਚ ਰੋਕ ਕੇ ਉਤਾਰਿਆ ਮੌ*ਤ ਦੇ ਘਾਟ

ਮੋਗਾ ‘ਚ 22 ਸਾਲਾਂ ਨੌਜਵਾਨ ਦਾ ਕ*ਤ*ਲ… ਸੈਲੂਨ ਬੰਦ ਕਰਕੇ ਘਰ ਆਉਂਦੇ ਨੂੰ ਰਾਹ ‘ਚ ਰੋਕ ਕੇ ਉਤਾਰਿਆ ਮੌ*ਤ ਦੇ ਘਾਟ

ਮੋਗਾ (ਵੀਓਪੀ ਬਿਊਰੋ)- ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਅਪਰਾਧਿਕ ਘਟਨਾਵਾਂ ਵਿੱਚ ਕਾਫੀ ਸਾਰਾ ਵਾਧਾ ਹੋਇਆ ਹੈ। ਪਿਛਲੇ ਕੁਝ ਦਿਨਾਂ ਚ ਜਿੱਥੇ ਬਠਿੰਡਾ ਦੇ ਮੌੜ ਮੰਡੀ ਵਿੱਚ ਸ਼ਰੇਆਮ ਭੀੜ-ਭਾੜ ਵਾਲੇ ਇਲਾਕੇ ਵਿੱਚ ਨੌਜਵਾਨ ਦਾ ਗੰਡਾਸੇ ਮਾਰ-ਮਾਰ ਕੇ ਕਤਲ ਕਰ ਦਿੱਤਾ ਗਿਆ। ਉੱਥੇ ਹੀ ਦੂਜੇ ਦਿਨ ਗੁਰਦਾਸਪੁਰ ਵਿੱਚ ਦੋ ਧਿਰਾਂ ਵਿਚਾਲੇ ਪਾਣੀ ਨੂੰ ਲੈ ਕੇ ਤਾਬੜਤੋੜ ਗੋਲੀਆਂ ਚੱਲੀਆ ਅਤੇ ਇਸ ਵਿੱਚ ਕਰੀਬ ਚਾਰ ਤੋਂ ਪੰਜ ਲੋਕਾਂ ਦੀ ਮੌਤ ਹੋ ਗਈ।

ਉਸੇ ਦਿਨ ਸ਼ਾਮ ਨੂੰ ਅੰਮ੍ਰਿਤਸਰ ਦੇ ਪਿੰਡ ਲੱਖੋਵਾਲ ਵਿਖੇ ਇਕ ਕਿਸਾਨ ਦਾ ਕਤਲ ਕਰ ਦਿੱਤਾ ਜਾਂਦਾ ਹੈ, ਇਸ ਕਤਲ ਦਾ ਕਾਰਨ ਪਾਣੀ ਦੀ ਨਿਕਾਸੀ ਸੀ। ਇਸੇ ਵਿਚਾਲੇ ਹੋਰ ਵੀ ਕਈ ਜਗਹਾ ਲੁੱਟ ਖੋਹ ਅਤੇ ਹੋਰ ਅਪਰਾਧੀ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਇਹਨਾਂ ਸਾਰੀਆਂ ਅਪਰਾਧੀ ਘਟਨਾਵਾਂ ਨੂੰ ਦੇਖ ਕੇ ਲੱਗਦਾ ਹੈ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਨਾ ਹੀ ਇਹਨਾਂ ਅਪਰਾਧੀਆਂ ਨੂੰ ਕਾਨੂੰਨ ਅਤੇ ਪੁਲਿਸ ਪ੍ਰਸ਼ਾਸਨ ਦਾ ਡਰ ਹੈ ਇਹਨਾਂ ਸਾਰੀਆਂ ਘਟਨਾਵਾਂ ਤੋਂ ਪਹਿਲਾਂ ਹੀ ਪੰਜਾਬ ਦਹਿਲਿਆ ਹੋਇਆ ਸੀ।ਉੱਥੇ ਹੀ ਦੂਜੇ ਪਾਸੇ ਅੱਜ ਮੋਗਾ ਵਿੱਚ ਇੱਕ 22 ਸਾਲਾ ਨੌਜਵਾਨ ਦਾ ਸ਼ਰੇਆਮ ਕਤਲ ਕਰ ਦਿੱਤਾ ਜਾਂਦਾ ਹੈ।


ਮੋਗਾ ‘ਚ ਬੁੱਧਵਾਰ ਦੇਰ ਰਾਤ ਨਿੱਜੀ ਰੰਜਿਸ਼ ਦੇ ਚੱਲਦੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਹਰਵਿੰਦਰ ਸਿੰਘ ਉਮਰ 22 ਸਾਲ ਅਤੇ ਬੁੱਕਣਵਾਲਾ ਰੋਡ ਮੋਗਾ ਦਾ ਰਹਿਣ ਵਾਲਾ ਸੀ।

ਰਾਤ ਕਰੀਬ 10 ਵਜੇ ਉਹ ਆਪਣਾ ਸੈਲੂਨ ਬੰਦ ਕਰਕੇ ਘਰ ਜਾ ਰਿਹਾ ਸੀ ਕਿ ਰਸਤੇ ‘ਚ ਕੁਝ ਲੋਕਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਨੌਜਵਾਨ ਆਪਣੀ ਜਾਨ ਬਚਾਉਣ ਲਈ ਭੱਜ ਕੇ ਇਕ ਘਰ ਵਿਚ ਦਾਖਲ ਹੋ ਗਿਆ ਪਰ ਹਮਲਾਵਰਾਂ ਨੇ ਘਰ ਵਿਚ ਦਾਖਲ ਹੋ ਕੇ ਉਸ ਦਾ ਕਤਲ ਕਰ ਦਿੱਤਾ।

 

ਜਾਣਕਾਰੀ ਮੁਤਾਬਕ ਹਮਲੇ ਦੇ ਦੋਸ਼ੀਆਂ ‘ਚੋਂ ਇਕ ਸ਼ਿਵ ਸੈਨਾ ਪੰਜਾਬ ਦਾ ਨੌਜਵਾਨ ਆਗੂ ਹੈ। ਪੁਲਿਸ ਨੇ ਇਸ ਮਾਮਲੇ ‘ਚ 6 ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਮੋਗਾ ਦੇ ਐੱਸਪੀਡੀ ਬੀਕੇ ਸਿੰਗਲਾ ਨੇ ਦੱਸਿਆ ਕਿ ਬੁੱਧਵਾਰ ਰਾਤ ਹਰਵਿੰਦਰ ਸਿੰਘ ਨਾਮਕ ਨੌਜਵਾਨ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਪਰਿਵਾਰ ਦੇ ਬਿਆਨਾਂ ਅਨੁਸਾਰ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੀ ਪੁਰਾਣੀ ਰੰਜਿਸ਼ ਸੀ, ਜਿਸ ਕਾਰਨ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਸ ਨੇ ਕੁਝ ਮੁਲਜਮਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।

error: Content is protected !!