ਇਸ ਦੌਰਾਨ, ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਟਵੀਟ ਕੀਤਾ ਕਿ ਮੈਂ ਨਰਾਇਣਗੜ੍ਹ-ਮੁਗਲਿਨ ਰੋਡ ਸੈਕਸ਼ਨ ‘ਤੇ ਜ਼ਮੀਨ ਖਿਸਕਣ ਨਾਲ ਬੱਸ ਦੇ ਰੁੜ੍ਹ ਜਾਣ ਤੋਂ ਬਾਅਦ ਲਗਭਗ 5 ਦਰਜਨ ਯਾਤਰੀਆਂ ਦੇ ਲਾਪਤਾ ਹੋਣ ਅਤੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਜਾਇਦਾਦ ਨੂੰ ਹੋਏ ਨੁਕਸਾਨ ਦੀ ਰਿਪੋਰਟ ਤੋਂ ਬਹੁਤ ਦੁਖੀ ਹਾਂ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋ ਰਹੀ ਤਬਾਹੀ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਗ੍ਰਹਿ ਪ੍ਰਸ਼ਾਸਨ ਸਮੇਤ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਨੂੰ ਮੁਸਾਫਰਾਂ ਦੀ ਭਾਲ ਅਤੇ ਪ੍ਰਭਾਵਸ਼ਾਲੀ ਬਚਾਅ ਕਰਨ ਲਈ ਨਿਰਦੇਸ਼ ਦਿੰਦਾ ਹਾਂ।