ਅਮਰੀਕਾ ‘ਚ ਚੋਣ ਪ੍ਰਚਾਰ ਦੌਰਾਨ ਡੋਨਾਲਡ ਟਰੰਪ ‘ਤੇ ਫਾਇਰਿੰਗ, ਇੱਕ ਦੀ ਮੌ+ਤ, ਸ਼ੂਟਰ ਵੀ ਢੇਰ

ਅਮਰੀਕਾ ‘ਚ ਚੋਣ ਪ੍ਰਚਾਰ ਦੌਰਾਨ ਡੋਨਾਲਡ ਟਰੰਪ ‘ਤੇ ਫਾਇਰਿੰਗ, ਇੱਕ ਦੀ ਮੌ+ਤ, ਸ਼ੂਟਰ ਵੀ ਢੇਰ

ਵਾਸ਼ਿੰਗਟਨ/ਦਿੱਲੀ (ਵੀਓਪੀ ਬਿਊਰੋ) ਅਮਰੀਕਾ ਤੋਂ ਇਸ ਸਮੇਂ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ, ਜਾਣਕਾਰੀ ਮਿਲੀ ਹੈ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ‘ਤੇ ਗੋਲੀਆਂ ਚੱਲੀਆਂ ਹਨ।

ਅਮਰੀਕਾ ‘ਚ ਇਨ੍ਹੀਂ ਦਿਨੀਂ ਚੋਣਾਂ ਦਾ ਮਾਹੌਲ ਹੈ ਅਤੇ ਰਾਸ਼ਟਰਪਤੀ ਅਹੁਦੇ ਦੀ ਦੌੜ ‘ਚ ਸਭ ਤੋਂ ਅੱਗੇ ਚੱਲ ਰਹੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰੈਲੀ ‘ਚ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਯੂਐਸ ਸੀਕ੍ਰੇਟ ਸਰਵਿਸ ਦੇ ਬੁਲਾਰੇ ਐਂਥਨੀ ਗੁਗਲੀਏਲਮੀ ਨੇ ਕਿਹਾ ਕਿ ਟਰੰਪ ਸੁਰੱਖਿਅਤ ਹਨ। ਘਟਨਾ ਤੋਂ ਬਾਅਦ, ਡੋਨਾਲਡ ਟਰੰਪ ਨੂੰ ਯੂਐਸ ਸੀਕ੍ਰੇਟ ਸਰਵਿਸ ਏਜੰਟਾਂ ਦੁਆਰਾ ਤੁਰੰਤ ਸਟੇਜ ਤੋਂ ਬਾਹਰ ਲੈ ਗਏ।

ਇਸੇ ਦੌਰਾਨ ਇੱਕ ਸ਼ਖਸ ਦੀ ਹਮਲੇ ਵਿੱਚ ਮੌਤ ਹੋ ਗਈ ਹੈ ਅਤੇ ਸੁਰੱਖਿਆ ਕਰਮਚਾਰੀਆਂ ਨੇ ਹਮਲਾਵਰ ਨੂੰ ਵੀ ਮਾਰ ਦਿੱਤਾ ਹੈ।

error: Content is protected !!