ਸਰਕਾਰੀ ਕਾਲਜ ਦੇ ਕਲਰਕ ਦੀ ਬਦਮਾਸ਼ੀ, 2 ਵਿਦਿਆਰਥਣਾਂ ਨੂੰ ਡੰਡਿਆਂ ਨਾਲ ਕੁੱਟਿਆ

ਸਰਕਾਰੀ ਕਾਲਜ ਦੇ ਕਲਰਕ ਦੀ ਬਦਮਾਸ਼ੀ, 2 ਵਿਦਿਆਰਥਣਾਂ ਨੂੰ ਡੰਡਿਆਂ ਨਾਲ ਕੁੱਟਿਆ

ਪਟਿਆਲਾ (ਵੀਓਪੀ ਬਿਊਰੋ) ਪਟਿਆਲਾ ਤੋਂ ਇੱਕ ਇਨਸਾਨੀਅਤ ਕਦਰਾਂ-ਕੀਮਤਾਂ ਨੂੰ ਢਾਹ ਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਖਸ਼ ਨੇ ਡੰਡਿਆਂ ਦੇ ਨਾਲ 2 ਕੁੜੀਆਂ ਨੂੰ ਬੇਰਹਿਮੀ ਕੁੱਟਮਾਰ ਕੀਤੀ। ਇਹ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਕਾਫੀ ਵਾਇਰਲ ਹੋ ਰਹੀ ਹੈ। ਮੁੱਢਲੀ ਜਾਣਕਾਰੀ ਦੇ ਮੁਤਾਬਕ ਇਹ ਵੀਡੀਓ ਪਟਿਆਲਾ ਦੇ ਸਰਕਾਰੀ ਕਾਲਜ ਦੀ ਹੈ। ਕੁਝ ਮੀਡੀਆ ਰਿਪੋਰਟਾਂ ਦੇ ਮੁਤਾਬਕ ਇਹ ਵੀਡੀਓ ਪੁਰਾਣੀ ਵੀ ਦੱਸੀ ਜਾ ਰਹੀ ਹੈ। ਫਿਲਹਾਲ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿੱਚ ਹੈ ਅਤੇ ਪੁਲਿਸ ਮਾਮਲੇ ਦੀ ਡੂੰਘਾਈ ਦੇ ਨਾਲ ਜਾਂਚ ਕਰ ਰਹੀ ਹੈ।

ਉੱਥੇ ਹੀ ਦੂਜੇ ਪਾਸੇ ਬੇਰਹਿਮ ਇਨਸਾਨ ਦੀ ਤਸ਼ਦੱਦ ਦਾ ਸ਼ਿਕਾਰ ਦੋਵੇਂ ਕੁੜੀਆਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸੇ ਦੇ ਨਾਲ ਹੀ ਕਾਲਜ ਦੀ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਲਰਕ ਨੂੰ ਕਾਰਨ ਦੱਸੋਂ ਨੋਟਿਸ ਭੇਜਿਆ ਸੀ ਪਰ ਉਨ੍ਹਾਂ ਨੂੰ ਫਿਲਹਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਬਾਰੇ ਨਹੀਂ ਪਤਾ। ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਕਾਲਜ ਦੇ ਕਲਰਕ ਵੱਲੋਂ ਇੱਕ ਵਿਦਿਆਰਥਣ ਨੂੰ ਡੰਡੇ ਨਾਲ ਕੁੱਟਣ ਦੀ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਇਸ ਮਾਮਲੇ ‘ਚ ਥਾਣਾ ਨੰਬਰ ਦੋ ਦੀ ਪੁਲਸ ਨੇ ਕਲਰਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਫਿਲਹਾਲ ਕਲਰਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਕਾਲਜ ਪ੍ਰਸ਼ਾਸਨ ਇਸ ਮਾਮਲੇ ਨੂੰ ਮਾਮੂਲੀ ਦੱਸ ਰਿਹਾ ਹੈ। ਇਸ ਕਾਰਨ ਕਾਲਜ ਪ੍ਰਿੰਸੀਪਲ ਕਲਰਕ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਨੋਟਿਸ ਜਾਰੀ ਕਰਕੇ ਪੁੱਛ ਰਿਹਾ ਹੈ ਕਿ ਲੜਕੀਆਂ ਦੀ ਕੁੱਟਮਾਰ ਕਿਉਂ ਕੀਤੀ ਗਈ। ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ 3 ਜੁਲਾਈ ਨੂੰ ਮਹਿੰਦਰਾ ਕਾਲਜ ਦਾ ਇੱਕ ਕਲਰਕ ਦੋ ਲੜਕੀਆਂ ਨਾਲ ਕਾਲਜ ਵਿੱਚ ਬੈਠਾ ਸੀ। ਅਚਾਨਕ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਵਿਚਕਾਰ ਬਹਿਸ ਹੋ ਗਈ। ਇਸ ਤੋਂ ਬਾਅਦ ਕਲਰਕ ਨੇ ਗੁੱਸੇ ‘ਚ ਆ ਕੇ ਦੋਹਾਂ ਲੜਕੀਆਂ ਨੂੰ ਡੰਡੇ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਕਲਰਕ ਨੇ ਲੜਕੀਆਂ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਿ ਦੋਵਾਂ ਨੂੰ ਰਾਜਿੰਦਰਾ ਹਸਪਤਾਲ ਦਾਖਲ ਕਰਵਾਉਣਾ ਪਿਆ।

ਮਹਿੰਦਰਾ ਕਾਲਜ ਦੇ ਕਲਰਕ ਵੱਲੋਂ ਕਾਲਜ ਵਿੱਚ ਹੀ ਲੜਕੀਆਂ ਦੀ ਕੁੱਟਮਾਰ ਕਰਨ ਦੇ ਮਾਮਲੇ ਦੀ ਜਾਂਚ ਕਰ ਰਹੇ ਆਈਓ ਜਸਮੇਲ ਸਿੰਘ ਨੇ ਦੱਸਿਆ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਬੰਧਤ ਕਲਰਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉੱਥੇ ਹੀ ਦੂਜੇ ਪਾਸੇ ਕਾਲਜ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਕਿਹਾ ਕਿ ਕੇਸ ਨਾਲ ਸਬੰਧਤ ਕਲਰਕ ਨੂੰ ਨੋਟਿਸ ਜਾਰੀ ਕਰਕੇ ਲੜਕੀਆਂ ਦੀ ਕੁੱਟਮਾਰ ਦਾ ਕਾਰਨ ਪੁੱਛਿਆ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਕਲਰਕ ਖ਼ਿਲਾਫ਼ ਕੇਸ ਦਰਜ ਕੀਤਾ ਹੈ ਜਾਂ ਨਹੀਂ, ਇਸ ਬਾਰੇ ਪ੍ਰਿੰਸੀਪਲ ਨੇ ਕਿਹਾ ਕਿ ਮੈਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।

error: Content is protected !!